22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅੱਜ ਪਿੰਡ ਦੁਧਾਲ 'ਚ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਵੇਗੀ ਬਸਪਾ

Ad Position 21
No active advertisement
ਅਜੀਤ ਡੈਸਕ 29-03-2026
ਮਲੌਦ, 28 ਮਾਰਚ (ਦਿਲਬਾਗ ਸਿੰਘ ਚਾਪੜਾ)- ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਸਪਾ ਦੇ ਸੰਸਥਾਪਕ ਕਾਂਸੀ ਰਾਮ ਦੀ ਸੋਚ ਨੂੰ ਪਿੰਡਾਂ ਵਿੱਚ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਦਾ ਜਨਮ ਦਿਨ ਪਿੰਡ ਪੱਧਰ ਤੱਕ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਹਲਕਾ ਪਾਇਲ ਦੇ ਪਿੰਡ ਦੁਧਾਲ ਵਿਖੇ ਅੱਜ 29 ਮਾਰਚ ਨੂੰ ਸ਼ਾਮ 5 ਵਜੇ ਤੋਂ 7 ਵਜੇ ਤੱਕ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਬਸਪਾ ਦੇ ਹਲਕਾ ਪਾਇਲ ਦੇ ਇੰਚਾਰਜ ਜੱਥੇ. ਕੁਲਜਿੰਦਰ ਸਿੰਘ ਲਹਿਲ ਨੇ ਦੱਸਿਆ ਕਿ ਪਾਰਟੀ ਦੇ ਸੰਸਥਾਪਕ ਕਾਂਸੀ ਰਾਮ ਨੇ ਡਾ. ਬੀ.ਆਰ. ਅੰਬੇਡਕਰ ਦੇ ਮਿਸ਼ਨ ਨੂੰ ਪਿੰਡ ਪਿੰਡ ਪਹੁੰਚਾਉਂਣ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਦਲਿਤਾਂ ਤੇ ਪਛੜਿਆਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰਦਿਆਂ ਸੱਤਾ ਦਾ ਰਾਹ ਦਿਖਾਇਆ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਨ ਕੀਤਾ | ਅੱਜ ਦਲਿਤਾਂ ਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਆਪਣੇ ਹੱਕਾਂ ਤੋਂ ਵਾਂਝੇ ਰਹਿ ਗਏ ਦਲਿਤਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਬਾਬਾ ਸਾਹਿਬ ਡਾ. ਅੰਬੇਡਕਰ ਅਤੇ ਮਾਨੇਵਰ ਕਾਂਸੀ ਰਾਮ ਦੇ ਮਿਸ਼ਨ ਨੂੰ ਅੱਗੇ ਤੋਰਨ ਅਤੇ ਨੌਜੁਆਨਾਂ ਤੱਕ ਪਹੁੰਚਾਉਂਣ ਦੀ ਲੋੜ ਹੈ | ਇਸ ਸਮਾਗਮ ਵਿੱਚ ਪ੍ਰਧਾਨ ਧਰਮਿੰਦਰ ਸਿੰਘ ਲਹਿਲ, ਸੀਨੀਅਰ ਆਗੂ ਮਾ ਦਰਬਾਰਾ ਸਿੰਘ ਉਕਸੀ, ਪਰਸੋਤਮ ਸਿੰਘ ਦੁਧਾਲ, ਕੈੱਪਲ ਮੇਘਵਾਲ ਅਤੇ ਗੁਰਨਾਮ ਸਿੰਘ ਸੇਖਾ ਆਦਿ ਸ਼ਮੂਲੀਅਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਡਾ. ਅਮਰ ਸਿੰਘ ਨੇ ਲੋਕ ਸਭਾ ਵਿਚ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਇਆ ਅਗਲੀ ਖ਼ਬਰ ਪ੍ਰਭਜੋਤ ਸਿੰਘ ਸੋਹੀ ਸਾਹਿਤ ਅਕਾਦਮੀ ਦੇ ਪ੍ਰਬੰਧਕੀ ਬੋਰਡ 'ਚ ਨਾਮਜ਼ਦ
Ad Position 24