ਜੀ. ਏ. ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਜ਼ੋਰਾਂ 'ਤੇ
ਅਜੀਤ ਡੈਸਕ
29-03-2026
ਰਾਏਕੋਟ, 28 ਮਾਰਚ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ਼ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਸਰਬਜੀਤ ਸਿੰਘ ਮਾਨ ਨੇ ਦੱਸਿਆ ਕਿ ਸਾਡੀ ਸੰਸਥਾ ਨੇ ਆਈ.ਸੀ.ਐੱਸ.ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਕੀਤੀ ਹੈ, ਜੋ ਬੱਚਿਆਂ ਤੇ ਮਾਪਿਆਂ ਲਈ ਵੱਡੀ ਖੁਸ਼ਖ਼ਬਰੀ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਦੌਰ ਵਿਚ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਇਹ ਕਦਮ ਜ਼ਰੂਰੀ ਸੀ | ਉਨ੍ਹਾਂ ਦੱਸਿਆ ਕਿ ਨਵੇਂ ਪ੍ਰੋਜੈਕਟ ਅਧੀਨ ਨਵੇਂ ਕਲਾਸ ਰੂਮ, ਵਿਸ਼ਾਲ ਕੈਂਪਸ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹਰ ਲੋੜੀਂਦੀਆਂ ਸਹੂਲਤਾਂ ਉਪਲੱਬਧ ਹੋ ਸਕਣ ਅਤੇ ਅਤੇ ਬੱਚਿਆਂ ਲਈ ਵਧੀਆ ਸੁਵਿਧਾਜਨਕ ਸਿੱਖਿਆ ਦਾ ਮਾਹੌਲ ਸਿਰਜਿਆ ਜਾ ਸਕੇ | ਉਨ੍ਹਾਂ ਆਖਿਆ ਕਿ ਇਹ ਨਿਰਮਾਣ ਸਕੂਲ ਦੀ ਭਵਿੱਖੀ ਯੋਜਨਾ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਬਿਹਤਰ ਢਾਂਚਾ ਮੁਹੱਈਆਂ ਕਰਵਾਉਣਾ ਅਤਿ ਜ਼ਰੂਰੀ ਹੈ, ਜਿਸ ਦੇ ਮੱਦੇਨਜ਼ਰ ਸੰਸਥਾ ਦੀ ਕਮੇਟੀ ਵੱਲੋਂ ਇਹ ਕਾਰਜ਼ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਸਕੂਲ ਪਿ੍ੰਸਿਪਲ ਸ਼੍ਰੀਮਤੀ ਜੋਤੀ ਦੇਵਗਨ ਮਲਹੋਤਰਾ ਨੇ ਕਿਹਾ ਕਿ ਨਵੇਂ ਭਵਨ ਨਾਲ ਸਕੂਲ ਵਿਚ ਨਵੀਆਂ ਗਤੀਵਿਧੀਆਂ ਅਤੇ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਨਾਲ ਬੱਚਿਆਂ ਦੇ ਸਮੂਹਿਕ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਵੀ ਇਸ ਵਿਕਾਸ ਕਾਰਜ਼ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਨਿਰਮਾਣ ਕਾਰਜ਼ ਜਲਦ ਨੇਪਰੇ ਚੜ੍ਹ ਜਾਵੇਗਾ |