22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਗਰ ਨਿਗਮ ਨੇ ਜਾਰੀ ਨੋਟਿਸ ਦੇ ਉਲਟ ਟੇਬਲ ਏਜੰਡਾ ਪਾਸ ਕੀਤਾ-ਪੂਨਮ ਰੱਤੜਾ

Ad Position 21
No active advertisement
ਅਜੀਤ ਡੈਸਕ 29-03-2026
ਲੁਧਿਆਣਾ, 28 ਮਾਰਚ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਹਾਊਸ ਮੀਟਿੰਗ ਨੰੂ ਲੈਕੇ ਵਿਵਾਦ ਖੜ੍ਹਾ ਹੋ ਗਿਆ ਹੈ | ਭਾਜਪਾ ਆਗੂ ਤੇ ਕੌਂਸਲਰ ਪੂਨਮ ਰੱਤੜਾ ਨੇ ਦੋਸ਼ ਲਗਾਇਆ ਹੈ ਕਿ ਕੌਂਸਲਰਾਂ ਨੰੂ ਭੇਜੇ ਗਏ ਜਾਰੀ ਨੋਟਿਸ ਵਿਚ ਸਪਸ਼ਟ ਤੌਰ 'ਤੇ ਦਰਜ ਸੀ ਕਿ ਟੇਬਲ ਏਜੰਡਾ ਮੀਟਿੰਗ ਵਿਚ ਨਹੀਂ ਲਿਆਂਦਾ ਜਾਵੇਗਾ, ਪਰ ਇਸਦੇ ਬਾਵਜੂਦ ਨਿਗਮ ਪ੍ਰਸ਼ਾਸਨ ਵਲੋਂ ਟੇਬਲ ਏਜੰਡਾ ਪੇਸ਼ ਕਰਕੇ ਪਾਸ ਕਰ ਦਿੱਤਾ | ਰੱਤੜਾ ਨੇ ਕਿਹਾ ਕਿ ਇਹ ਕਾਰਵਾਈ ਨਿਯਮਾਂ ਦੇ ਉਲਟ ਹੈ ਅਤੇ ਇਸ ਨਾਲ ਸਪਸ਼ਟ ਹੁੰਦਾ ਹੈ ਕਿ ਮੀਟਿੰਗ ਦੀ ਪ੍ਰਕਿਰਿਆ ਨੰੂ ਪਾਰਦਰਸ਼ੀ ਢੰਗ ਨਾਲ ਨਹੀਂ ਚਲਾਇਆ ਜਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਬਿਨਾਂ ਹਾਊਸ ਦੀ ਪੂਰੀ ਮਨਜ਼ੂਰੀ ਅਤੇ ਬਿਨਾਂ ਪਹਿਲਾਂ ਜਾਣਕਾਰੀ ਦਿੱਤੇ ਟੇਬਲ ਏਜੰਡਾ ਪਾਸ ਕਰਨਾ ਸ਼ਹਿਰ ਵਾਸੀਆਂ ਦੇ ਭਰੋਸੇ ਨਾਲ ਖਿਲਵਾੜ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਸਥਾਨਕ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਭੂਮਿਕਾ 'ਤੇ ਵੀ ਸੰਦੇਹ ਬਣਦਾ ਹੈ | ਰੱਤੜਾ ਨੇ ਚੇਤਾਵਨੀ ਦਿੱਤੀ ਕਿ ਇਸ ਮਾਮਲੇ ਵਿਚ ਹੋਈ ਗੜਬੜ ਨੰੂ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰੀ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੰੂ ਰੋਕਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਜੇਕਰ 2027 ਦੀਆਂ ਚੋਣਾਂ ਜਿੱਤਣੀਆਂ ਹਨ ਤਾਂ ਸਾਰੇ ਅਕਾਲੀ ਦਲ ਇਕ ਹੋਣ-ਬਾੜੇਵਾਲ/ਵਿਰਕ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਵਾਲ ਵਿਖੇ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
Ad Position 24