20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਿਰਮੌਰ ਸੰਸਥਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨਾਂ ਨੂੰ ਮਿਲਣ ਲਈ ਭਾਜਪਾ ਸਰਕਾਰ ਕੋਲ ਸਮਾਂ ਨਹੀਂ, ਫਿਰ ਸਿੱਖ ਹਿਤੈਸ਼ੀ ਕਿਵੇਂ-ਇਯਾਲੀ

Ad Position 21
No active advertisement
ਅਜੀਤ ਡੈਸਕ 03-04-2026
ਮੁੱਲਾਂਪੁਰ-ਦਾਖਾ, 2 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ 14 ਵਰ੍ਹੇ ਲੰਬਿਤ ਹੋਈ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੇ ਮਨਜ਼ੂਰ ਨਹੀਂ ਹੋਣ ਦੇਣੀ, ਕਿਉਂਕਿ ਸਿੱਖਾਂ ਪ੍ਰਤੀ ਬੀ.ਜੇ.ਪੀ. ਦਾ ਮੁੱਢ ਤੋਂ ਦੂਹਰਾ ਰਵੱਈਆ ਹੈ | ਇਹ ਪ੍ਰਗਟਾਵਾ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਵਲੋਂ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਭਾਈ ਰਾਜੋਆਣਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖੇ ਪੱਤਰ ਬਾਅਦ ਕੀਤਾ | ਇਯਾਲੀ ਨੇ ਕਿਹਾ ਕਿ ਸਾਲ 2012 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਦਾਇਤ 'ਤੇ ਹੀ ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਲਈ ਰਾਸ਼ਟਰਪਤੀ ਕੋਲ ਅਪੀਲ ਦਾਇਰ ਕੀਤੀ ਸੀ | ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਗ੍ਰਹਿ ਮੰਤਰਾਲਾ ਚਾਹੇ ਤਾਂ ਇਹ ਅਪੀਲ ਮਨਜ਼ੂਰ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਘੱਟ ਗਿਣਤੀਆਂ ਖਾਸਕਰ ਸਿੱਖਾਂ ਦੀ ਫਿਕਰਮੰਦ ਨਹੀਂ ਹੋ ਸਕਦੀ, ਜਿਹੜੀ ਪਾਰਟੀ ਦੀ ਸਰਕਾਰ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੂੰ ਮਿਲਣ ਲਈ ਸਮਾਂ ਨਹੀਂ ਦੇ ਸਕਦੀ, ਉਹ ਸਿੱਖ ਹਿਤੈਸ਼ੀ ਕਿਵੇਂ ਹੋ ਸਕਦੀ ਹੈ | ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਅਤੇ ਡਿਬਰੂਗੜ੍ਹ ਜੇਲ੍ਹ 'ਚ ਬੰਦ ਸੰਸਦ ਅੰਮਿ੍ਤਪਾਲ ਸਿੰਘ ਖ਼ਾਲਸਾ, ਹੋਰ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਮਾਮਲਾ ਨੰਬਰਦਾਰਾਂ ਨਾਲ ਚੋਣਾਂ ਮੌਕੇ ਕੀਤੇ ਵਾਅਦੇ ਵਫ਼ਾ ਨਾ ਹੋਣ ਦਾ<br> 'ਆਪ' ਸਰਕਾਰ ਦੀਆਂ ਮਨਮਾਨੀਆਂ ਖ਼ਿਲਾਫ਼ ਨੰਬਰਦ... ਅਗਲੀ ਖ਼ਬਰ ਅਕਾਲੀ ਦਲ ਵਲੋਂ ਚੇਅਰਮੈਨ ਦੀ ਚੋਣ 'ਚ 'ਆਪ' ਦੀ ਮੱਦਦ ਕਰਨ 'ਤੇ 2 ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ
Ad Position 24