20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਲੋਕਾਂ ਦਾ ਕੈਪੀਟਲ ਬੈਂਕ 'ਚ ਵਿਸ਼ਵਾਸ ਵਧਿਆ-ਅਮਿਤ ਕੁਮਾਰ

Ad Position 21
No active advertisement
ਅਜੀਤ ਡੈਸਕ 03-04-2026
ਨਵੇਂ ਵਿੱਤੀ ਵਰ੍ਹੇ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਜਗਰਾਉਂ, 2 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨਵੇਂ ਵਰ੍ਹੇ ਦੀ ਆਮਦ 'ਤੇ ਕੈਪੀਟਲ ਸਮਾਲ ਫਾਇਨਾਂਸ ਬੈਂਕ ਦੀਆਂ ਵੱਖ-ਵੱਖ ਸ਼ਾਖਾਵਾਂ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਬੈਂਕ ਦੀ ਜਗਰਾਉਂ, ਰਾਏਕੋਟ, ਮੁੱਲਾਂਪੁਰ ਤੋਂ ਇਲਾਵਾ ਹੋਰ ਸ਼ਾਖਾਵਾਂ ਨੇ ਪ੍ਰਮਾਤਮਾ ਦਾ ਓਟ ਆਸਾਰਾ ਲੈ ਕੇ ਨਵੇਂ ਵਿੱਤੀ ਵਰ੍ਹੇ ਦੀ ਸ਼ੁਰੂਆਤ ਕੀਤੀ ਗਈ | ਰਾਮਗੜ੍ਹ ਭੁੱਲਰ ਸਾਖਾ ਵਿਖੇ ਮੈਨੇਜਰ ਅਮਿਤ ਕੁਮਾਰ ਨੇ ਆਖਿਆ ਕਿ ਕੈਪੀਟਲ ਸਮਾਲ ਫਾਇਨਾਂਸ ਬੈਂਕ ਨੇ ਥੋੜੇ੍ਹ ਸਮੇਂ ਵਿਚ ਵੱਡੀ ਗਿਣਤੀ 'ਚ ਲੋਕਾਂ ਦਾ ਵਿਸ਼ਵਾਸ ਜਿੱਤ ਲਿਆ ਹੈ | ਉਨ੍ਹਾਂ ਆਖਿਆ ਕਿ ਨਵੇਂ ਵਰ੍ਹੇ ਵਿਚ ਹੋਰ ਕੀਰਤੀਮਾਨ ਸਥਾਪਿਤ ਕਰਨ ਲਈ ਬੈਂਕ ਦੀ ਪੂਰੀ ਟੀਮ ਇਮਾਨਦਾਰੀ ਨਾਲ ਮਿਹਨਤ ਕਰੇਗੀ | ਇਸ ਮੌਕੇ ਰੋਹਿਤ ਕੁਮਾਰ, ਬਲਜੀਤ ਸਿੰਘ, ਅਭਿਨਾਸ਼ ਕੁਮਾਰ, ਐਡਵੋਕੇਟ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ | ਜਗਰਾਉਂ ਸ਼ਾਖਾ ਵਿਖੇ ਮੈਨੇਜਰ ਕੁਲਦੀਪ ਸਿੰਘ ਚੰਦੀ ਦੀ ਅਗਵਾਈ ਵਿਚ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ, ਮੁਲਾਜ਼ਮ ਵਿਰੋਧੀ ਚਾਰ ਲੇਬਰ ਕੋਡਾਂ ਖਿਲਾਫ਼ ਕਾਲਾ ਦਿਵਸ ਵਜੋਂ ਮਨਾਇਆ ਅਗਲੀ ਖ਼ਬਰ ਪਾਇਲ 'ਚ 10ਵਾਂ ਦਸਤਾਰ ਸਿਖਲਾਈ ਕੈਂਪ ਸ਼ੁਰੂ
Ad Position 24