20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 03-04-2026
ਚੌਂਕੀਮਾਨ, 2 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਅਕਸੈ ਕੁਮਾਰ ਸਿੰਘ ਪਟਿਆਲ ਤੇ ਪਿ੍ੰਸੀਪਲ ਡਾ: ਬਲਵਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਕੀਤੀ ਗਈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬਾਨਾਂ ਦੇ ਚਰਨਾਂ ਵਿਚ ਹਮੇਸ਼ਾਂ ਮੇਹਰ ਭਰਿਆ ਹੱਥ ਰੱਖਣ ਤੇ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਸਕੂਲ ਦੇ ਡਾਇਰੈਕਟਰ ਅਕਸੈ ਕੁਮਾਰ ਸਿੰਘ ਪਟਿਆਲ ਨੇ ਕਿਹਾ ਕਿ ਤੇਜਸ ਪਬਲਿਕ ਸਕੂਲ ਚੌਂਕੀਮਾਨ ਇਲਾਕੇ ਦੀ ਨਾਮਵਰ ਸੰਸਥਾ ਹੈ ਜਿੱਥੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਵਾਈ ਜਾਂਦੀ ਹੈ ਤੇ ਵਿਦਿਆਰਥੀ ਵੀ ਹਰ ਗਤੀਵਿਧੀ ਵਿਚ ਹਿੱਸਾ ਲੈ ਕੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ | ਉਨ੍ਹਾਂ ਨੇ ਨਵੇਂ ਵਿੱਦਿਅਕ ਸੈਸ਼ਨ ਦੀਆਂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿਚ ਮਨ ਲਗਾ ਕੇ ਪੜ੍ਹਨ ਤੇ ਅਧਿਆਪਕ ਸਹਿਬਾਨਾਂ ਦੇ ਆਗਿਆਕਾਰੀ ਵਿਦਿਆਰਥੀ ਬਣਨ ਲਈ ਕਿਹਾ ਤੇ ਉਨ੍ਹਾਂ ਨੇ ਸਕੂਲ ਦੀਆਂ ਪ੍ਰਾਪਤੀਆਂ ਤੋਂ ਵੀ ਜਾਣੂੰ ਕਰਵਾਇਆ ਤੇ ਸਮਾਗਮ ਨੂੰ ਸਫ਼ਲਤਾਪੂਰਵਕ ਸੰਪੰਨ ਕਰਨ ਲਈ ਅਧਿਆਪਕ ਸਾਹਿਬਾਨਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਸਮਾਰਟ ਸਿੱਖਿਆ ਕ੍ਰਾਂਤੀ ਤਹਿਤ ਟੱਚ ਸਕਰੀਨ ਪੈਨਲ ਲਗਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਚੋਣਾਂ 'ਚ 'ਆਪ' ਨੂੰ ਚੱਲਦਾ ਕਰ ਕੇ ਸਰਕਾਰ ਬਣਾਏਗਾ-ਡੱਲਾ, ਸਿੰਮਕ
Ad Position 24