ਚੌਂਕੀਮਾਨ, 2 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਬਿਹਤਰ ਬਣਾਉਣ ਲਈ ਸਿੱਖਿਆ ਕ੍ਰਾਂਤੀ ਤਹਿਤ ਐੱਲ.ਈ.ਡੀ. ਪੈਨਲ 75 ਇੰਚ (ਟੱਚ ਸਕਰੀਨ ਪੈਨਲ) ਲਗਾਏ ਗਏ | ਇਸ ਮੌਕੇ ਸਰਪੰਚ ਜਗਦੀਪ ਸਿੰਘ ਖ਼ਾਲਸਾ ਸਵੱਦੀ, ਸਰਪੰਚ ਹਰਦੀਪ ਸਿੰਘ ਸਵੱਦੀ ਪੱਛਮੀ, ਪੰਚ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ, ਪੰਚ ਮਨਜੀਤ ਸਿੰਘ ਜੇ.ਈ ਤੂਰ, ਪੰਚ ਗੁਰਤੇਜਪਾਲ ਸਿੰਘ ਤੂਰ, ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਤੇ ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਸਕੂਲ ਵਿਚ ਲਗਾਏ ਟੱਚ ਸਕਰੀਨ ਪੈਨਲ ਦਾ ਉਦਘਾਟਨ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਮਿਆਰ ਉੱਚਾ ਚੁੱਕਣ ਲਈ ਸਮਾਰਟ ਕਲਾਸ ਰੂਮ ਬਣਾਏ ਜਾ ਰਹੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਪੜ੍ਹਨ ਵਿਚ ਕੋਈ ਮੁਸ਼ਕਿਲ ਨਹੀਂ ਆਵੇਗੀ ਤੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਰੁਚੀ ਵਧੇਗੀ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜੋ ਪੰਜਾਬ ਨੂੰ ਤਰੱਕੀ ਵੱਲ ਲਿਜਾ ਰਹੇ ਹਨ ਤੇ ਆਪਣੇ ਕੀਤੇ ਵਾਅਦੇ ਪੂਰੇ ਕੀਤੇ ਹਨ | ਇਸ ਮੌਕੇ ਇੰਚਾਰਜ ਮੈਡਮ ਰੁਪਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਕੀਪਾ, ਜੱਸੀ ਤੂਰ, ਪੰਚ ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ ਗੋਲੂ, ਗੁਰਤੇਜ ਸਿੰਘ ਆਦਿ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |