19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

6 ਨੂੰ ਮੁੱਖ ਜ਼ਿਲ੍ਹਾ ਅਧਿਕਾਰੀਆਂ ਦੇ ਦਫ਼ਤਰ ਅੱਗੇ ਧਰਨੇ ਦਿੱਤੇ ਜਾਣਗੇ-ਅੱਚਰਵਾਲ

Ad Position 21
No active advertisement
ਅਜੀਤ ਡੈਸਕ 03-04-2026
ਹਠੂਰ, 2 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਮਾਣੂੰਕੇ ਵਿਖੇ ਜਗਰੂਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੁੱਦਿਆਂ ਸਬੰਧੀ ਪੰਜਾਬ ਭਰ 'ਚ 6 ਅਪ੍ਰੈਲ ਨੂੰ ਮੁੱਖ ਜ਼ਿਲ੍ਹਾ ਅਧਿਕਾਰੀਆਂ ਦੇ ਦਫ਼ਤਰ ਅੱਗੇ ਧਰਨੇ ਦਿੱਤੇ ਜਾਣਗੇ | ਜਿਸ ਤਹਿਤ ਉਨ੍ਹਾਂ ਦੀ ਜਥੇਬੰਦੀ ਵਲੋਂ ਵੀ ਸੀਡ ਬਿੱਲ, ਸਮਾਰਟ ਮੀਟਰ ਤੇ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਲੇਬਰ ਕੋਡ ਖ਼ਿਲਾਫ਼ ਜ਼ਿਲ੍ਹਾ ਲੁਧਿਆਣਾ ਡਿਪਟੀ ਕਮਿਸ਼ਨਰ ਅੱਗੇ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਮੰਡੀਆਂ ਵਿਚ ਕਿਸਾਨਾਂ ਦੇ ਅੰਗੂਠੇ ਦੇ ਨਿਸ਼ਾਨ ਲੈ ਕੇ ਫ਼ਸਲ ਖ਼ਰੀਦ ਰਹੀ ਹੈ ਤੇ ਬਹੁਤ ਸਾਰੇ ਕਿਸਾਨਾਂ ਦੇ ਅੰਗੂਠੇ ਦੇ ਨਿਸ਼ਾਨ ਨਹੀਂ ਆ ਰਹੇ, ਜਿਸ ਕਰਕੇ ਕਿਸਾਨਾਂ ਨੂੰ ਖੱਜ਼ਲ-ਖੁਆਰ ਹੋਣਾ ਪੈ ਰਿਹਾ ਤੇ ਪੰਜਾਬ ਵਿਚ ਵੀ ਆੜ੍ਹਤੀਆਂ ਦੀ ਹੜਤਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੱਜ਼ਲ-ਖੁਆਰ ਕਰਨਾ ਸਰਕਾਰ ਬੰਦ ਕਰੇ ਤੇ ਕਣਕ ਦੀ ਖ਼ਰੀਦ ਸਾਰੇ ਪ੍ਰਬੰਧ ਮੁਕੰਮਲ ਕਰੇ | ਇਸ ਸਮੇਂ ਮੀਤ ਪ੍ਰਧਾਨ ਰਮਨਜੀਤ ਝੋਰੜਾਂ, ਜਿੰਦਰ ਮਾਣੂੰਕੇ, ਗੁਰਮੇਲ ਸਿੰਘ ਰਸੂਲਪੁਰ, ਚਰਨਜੀਤ ਸਿੰਘ ਭੰਮੀਪੁਰਾ, ਤੇਜਾ ਸਿੰਘ ਪੱਬੀਆਂ, ਗੁਰਚਰਨ ਸਿੰਘ, ਸੁਖਦੇਵ ਸਿੰਘ ਚਕਰ, ਬਚਨ ਸਿੰਘ, ਹਰਮਿੰਦਰ ਸਿੰਘ ਰਾਮਗੜ੍ਹ, ਦਰਸ਼ਨ ਸਿੰਘ, ਜਲੌਰ ਸਿੰਘ, ਗੁਰਦੇਵ ਸਿੰਘ, ਚੰਦ ਸਿੰਘ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਰਾਏਕੋਟ ਕਿਸੇ ਵੀ ਹੜਤਾਲ 'ਚ ਹਿੱਸਾ ਨਹੀਂ ਲਵੇਗੀ-ਪ੍ਰਧਾਨ ਸੰਜੀਵ ਗੋਇਲ ਅਗਲੀ ਖ਼ਬਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਸ਼ੁਰੂ, ਦਾਖਾ ਮਾਰਕੀਟ ਕਮੇਟੀ ਦੇ ਮੰਡੀ ਫੜ੍ਹ ਅਜੇ ਵੀ ਘਾਹ-ਫੂਸ ਨਾਲ ਢੱਕੇ
Ad Position 24