19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਾਰ ਐਸੋਸੀਏਸ਼ਨ ਵਲੋਂ 'ਆਪ' ਪਾਰਟੀ ਦੇ ਜਗਰਾਉਂ ਲੀਗਲ ਸੈੱਲ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 03-04-2026
ਜਗਰਾਉਂ, 2 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਬਾਰ ਐਸੋਸੀਏਸ਼ਨ ਜਗਰਾਉਂ ਦੇ ਸਮੂਹ ਮੈਂਬਰਾਂ ਦੀ ਇਕੱਤਰਤਾ ਐਡਵੋਕੇਟ ਸਤਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਾਰ ਮੈਂਬਰਾਂ ਵਲੋਂ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਲੀਗਲ ਸੈੱਲ ਜਗਰਾਉਂ ਦੇ ਪ੍ਰਧਾਨ ਨਿਯੁਕਤ ਕੀਤੇ ਗੁਰਤੇਜ ਸਿੰਘ ਗਿੱਲ, ਵਾਈਸ ਪ੍ਰਧਾਨ ਕਰਮ ਸਿੰਘ ਸਿੱਧੂ, ਵਾਈਸ ਪ੍ਰਧਾਨ ਰੁਪਿੰਦਰ ਸਿੰਘ ਡੱਲਾ ਅਤੇ ਸੈਕਟਰੀ ਅਮਰਿੰਦਰ ਸਿੰਘ ਸਿੱਧੂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਪ੍ਰੋ: ਸੁਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਪ੍ਰੋ: ਸੁਖਵਿੰਦਰ ਸਿੰਘ ਅਤੇ ਪ੍ਰਧਾਨ ਸਤਿੰਦਰ ਸਿੰਘ ਸਿੱਧੂ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਜੇਤ ਸਿੰਘ ਗਿੱਲ ਵਲੋਂ 'ਆਪ' ਹਾਈਕਮਾਂਡ ਅਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਐਡਵੋਕੇਟ ਵਰਿੰਦਰ ਸਿੰਘ ਸੰਧੂ, ਪੰਕਜ ਢੰਡ, ਮਲਕੀਤ ਸਿੰਘ, ਆਤਮਜੋਤ ਸਿੰਘ, ਅਮਰਪਾਲ ਸਿੰਘ, ਬਿਕਰਮ ਬੇਰੀ, ਗੁਰਕੀਰਤ ਸਿੰਘ, ਯੋਗੇਸ਼ ਸ਼ਰਮਾ, ਪਰਮਿੰਦਰ ਬਾਜਵਾ, ਇੰਦਰਪ੍ਰੀਤ ਚਾਹਲ, ਹਰਕੀਰਤ ਸਿੰਘ (ਸਾਰੇ ਵਕੀਲ) ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਲੋਂ ਲਿਬਨਾਨ 'ਚ ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਅਕਾਂ 'ਤੇ ਹਮਲਿਆਂ ਦੀ ਨਿੰਦਾ ਅਗਲੀ ਖ਼ਬਰ ਪਟਾਕਾ ਫ਼ੈਕਟਰੀ 'ਚ ਧਮਾਕੇ ਤੋਂ ਬਾਅਦ ਪਿੰਡ ਜੋਧਾਂ ਹੋਇਆ ਆਰਮੀ ਤੇ ਪੁਲਿਸ ਛਾਉਣੀ 'ਚ ਤਬਦੀਲ
Ad Position 24