ਮੁੱਲਾਂਪੁਰ-ਦਾਖਾ, 3 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ ਵਲੋਂ ਫਾਊਾਡੇਸ਼ਨ ਦੁਆਰਾ ਸੰਪਾਦਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਣੀਕਾਰਾਂ 6 ਗੁਰੂ, 15 ਭਗਤ, 11 ਭੱਟ ਅਤੇ 4 ਗੁਰਸਿੱਖਾਂ ਦੀ ਬਾਣੀ ਚਿੱਤਰਾਂ, ਜੀਵਨ ਬਿਰਤਾਂਤ ਅਧਾਰਿਤ ਪੁਸਤਕ 'ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ' ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਭੇਟ ਕੀਤੀ | ਪੁਸਤਕ ਭੇਟ ਉਪਰੰਤ ਕਿ੍ਸ਼ਨ ਕੁਮਾਰ ਬਾਵਾ ਵਲੋਂ ਭਾਈ ਸਾਹਿਬ ਨੂੰ ਦੱਸਿਆ ਗਿਆ ਕਿ ਸ਼ਬਦ ਪ੍ਰਕਾਸ਼ ਅਜਾਇਬ ਘਰ ਪਿੰਡ ਰਕਬਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਣੀਕਾਰਾਂ ਦੇ ਅਨਮੋਲ ਚਿੱਤਰ ਜੀਵਨ ਬਿਓਰਾ ਸ਼ੁਸ਼ੋਭਿਤ ਕਰਨ ਬਾਅਦ ਇਹ ਪੁਸਤਕ ਪਾਠਕਾਂ ਲਈ ਤਿਆਰ ਕਰਵਾਈ ਗਈ ਹੈ | ਉਨ੍ਹਾਂ ਦੱਸਿਆ ਕਿ ਪੁਰਾਤਨ ਹਵਾਲੇ-ਟਿੱਪਣੀਆਂ, ਪੁਰਾਤਨ ਹੱਥ ਲਿਖਤਾਂ, ਅਨੇਕਾਂ ਤਰ੍ਹਾਂ ਦੀ ਹੋਰ ਜਾਣਕਾਰੀ ਨੂੰ ਇਕੱਤਰ ਕਰਕੇ ਪ੍ਰਮਾਤਮਾ ਦੇ ਸ਼ਬਦ-ਬ੍ਰਹਮ ਰੂਪੀ ਇਲਾਹੀ ਗਿਆਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਪ ਨੂੰ ਸੰਗਤ ਵਿਚ ਲਿਆਂਦਾ ਹੈ | ਕੇ.ਕੇ. ਬਾਵਾ ਨੇ ਭਾਈ ਸਾਹਿਬ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਫਾਊਾਡੇਸ਼ਨ ਪਿਛਲੇ ਲੰਮੇ ਸਮੇਂ ਤੋਂ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਿਤ ਹਰ ਦਿਹਾੜੇ ਨੂੰ ਸ਼ਰਧਾਪੂਰਵਕ ਮਨਾਉਂਦੀ ਆ ਰਹੀ ਹੈ | ਭਾਈ ਰਣਜੀਤ ਸਿੰਘ ਢੱਡਰੀਆਂ ਵਲੋਂ ਕਿ੍ਸ਼ਨ ਕੁਮਾਰ ਬਾਵਾ, ਮਲਕੀਤ ਸਿੰਘ ਦਾਖਾ ਦਾ ਧੰਨਵਾਦ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੁਆਰਾ ਜਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ |