11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ-ਪ੍ਰਧਾਨ ਕਲਸੀਆਂ/ਡਾ. ਲਾਡੀ

Ad Position 21
No active advertisement
ਅਜੀਤ ਡੈਸਕ 04-04-2026
ਰਾਏਕੋਟ, 3 ਅਪ੍ਰੈਲ (ਸੁਸ਼ੀਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸੁਧਾਰ (ਰਾਏਕੋਟ) ਇਕਾਈ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਚੇਅਰਮੈਨ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਆਗੂ ਡਾਕਟਰ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਕਿਹਾ ਕਿ ਜਥੇਬੰਦੀ ਦੀਆਂ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਉਪਰੰਤ ਵੀ ਜਥੇਬੰਦੀ ਦੀਆਂ ਮੰਗਾਂ ਨੂੰ ਹੁਣ ਤੱਕ ਮੰਨਿਆ ਨਹੀਂ ਗਿਆ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਥੇਬੰਦੀ ਵਲੋਂ ਛੇਤੀ ਹੀ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਜਥੇਬੰਦੀ ਦੀਆਂ ਮੰਗਾਂ ਨੂੰ ਪੁਰਜੋਰ ਢੰਗ ਨਾਲ ਉਠਾਇਆ ਜਾਵੇਗਾ | ਜਥੇਬੰਦੀ ਦੇ ਸਮੂਹ ਮੈਂਬਰਾਂ ਨੂੰ ਇਸ ਰੈਲੀ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਜੱਸੀ ਝੋਰੜਾਂ, ਹਰਦੀਪ ਕੁਮਾਰ ਕਲਸੀਆਂ, ਇੰਦਰਜੀਤ ਸਿੰਘ ਤਲਵੰਡੀ, ਜਗਦੀਪ ਸਿੰਘ ਆਖਾੜਾ, ਚਰਨਜੀਤ ਸਿੰਘ ਕਲਸੀਆਂ, ਚਰਨਦਾਸ ਬੱਸੀਆਂ, ਦੀਪਕ ਕੁਮਾਰ, ਹਰਪਾਲ ਸਿੰਘ ਲੰਮੇ, ਆਮਿਰ ਖਾਨ ਰਾਏਕੋਟ, ਹਰਪ੍ਰੀਤ ਸਿੰਘ ਮਾਣੂੰਕੇ, ਹਰਪ੍ਰੀਤ ਮਾਣੂੰਕੇ, ਗੁਰਪ੍ਰੀਤ ਕਮਾਲਪੁਰਾ ਗੁਰਦੀਪ ਸਿੰਘ, ਹਰਬੰਸ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅਮਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ 'ਇਲਾਹੀ ਗਿਆਨ ਦਾ ਸਾਗਰ' ਪੁਸਤਕ ਭੇਟ
Ad Position 24