11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਐੱਮ.ਪੀ. ਵੜਿੰਗ ਦੀ ਅਗਵਾਈ ਹੇਠ ਸੂਬੇ 'ਚ ਕਾਂਗਰਸ ਪਾਰਟੀ ਮਜ਼ਬੂਤ ਹੋਈ-ਸੰਧੂ/ਬੀਰਮੀ

Ad Position 21
No active advertisement
ਅਜੀਤ ਡੈਸਕ 04-04-2026
ਹੰਬੜਾਂ, 3 ਅਪ੍ਰੈਲ (ਮੇਜਰ ਹੰਬੜਾਂ)-ਲੁਧਿਆਣਾ ਲੋਕ ਸਭਾ ਹਲਕੇ ਦੇ ਐੱਮ.ਪੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਸੂਬੇ ਅੰਦਰ ਮਜ਼ਬੂਤ ਹੋਈ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਕਾਂਗਰਸ ਦੇ ਸੂਬਾਈ ਆਗੂ ਦਰਸ਼ਨ ਸਿੰਘ ਬੀਰਮੀ ਨੇ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਲਾਮਬੰਦ ਕਰਦਿਆਂ ਕੀਤਾ ਤੇ ਕਿਹਾ ਕਿ ਕਾਂਗਰਸ ਪਾਰਟੀ 2027 'ਚ ਹੂੰਝਾ ਫੇਰ ਜਿੱਤ ਦਰਜ ਕਰਕੇ 'ਆਪ' ਸਰਕਾਰ ਨੂੰ ਚੱਲਦਾ ਕਰੇਗੀ | ਕੈਪਟਨ ਸੰਧੂ ਅਤੇ ਆਗੂ ਬੀਰਮੀ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ 'ਚ ਨਾਕਾਮ ਰਹੀ ਹੈ ਤੇ ਲੋਕਾਂ ਨੂੰ ਜਿੱਥੇ ਝੂਠੇ ਲਾਰਿਆਂ 'ਚ ਰੱਖਕੇ ਪਹਿਲਾਂ ਸਰਕਾਰ ਬਣਾਈ ਹੈ ਤੇ ਹੁਣ ਵੀ ਲੋਕਾਂ ਨੂੰ ਝੂਠੇ ਸਬਜਬਾਗ ਦਿਖਾਕੇ ਭਰਮਾਉਣਾ ਚਾਹੁੰਦੀ ਹੈ ਪਰ ਸੂਬੇ ਦੇ ਲੋਕ ਹੁਣ ਆਪ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ | ਆਗੂ ਬੀਰਮੀ ਨੇ ਹੋਰ ਕਿਹਾ ਕਿ ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਹਲਕਾ ਦਾਖਾ 'ਚ ਪਕੜ ਮਜ਼ਬੂਤ ਬਣ ਚੁੱਕੀ ਹੈ ਤੇ ਹਲਕੇ ਦੇ ਸੂਝਵਾਨ ਲੋਕ ਉਨ੍ਹਾਂ ਵਲੋਂ ਕਾਂਗਰਸ ਸਰਕਾਰ ਸਮੇਂ ਕੀਤੇ ਵਿਕਾਸ ਕਾਰਜਾਂ ਦਾ ਇਸ ਵਾਰ ਜ਼ਰੂਰ ਮੁੱਲ ਮੋੜਨਗੇ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਗੁਰਦੀਪ ਸਿੰਘ ਨੂੰ ਕੈਨੇਡਾ ਸੁਪਰ ਵੀਜ਼ਾ ਮਿਲਿਆ ਅਗਲੀ ਖ਼ਬਰ ਡਾ. ਅਮਰ ਸਿੰਘ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ
Ad Position 24