10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਲੜਕੀਆਂ ਦੀ ਵਾਲੀਬਾਲ ਟੀਮ ਬਣੀ ਯੂਨੀਵਰਸਿਟੀ ਚੈਂਪੀਅਨ

Ad Position 21
No active advertisement
ਅਜੀਤ ਡੈਸਕ 04-04-2026
• ਪੀ.ਯੂ. ਟਰਾਫ਼ੀ ਨਾਲ ਸਨਮਾਨਿਤ
ਗੁਰੂਸਰ ਸੁਧਾਰ, 3 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਨੇ ਖੇਡਾਂ ਦੇ ਖੇਤਰ ਵਿਚ ਇਕ ਮਹੱਤਵਪੂਰਨ ਉਪਲੱਬਧੀ ਹਾਸਲ ਕਰਦੇ ਹੋਏ ਆਪਣਾ ਨਾਮ ਰੌਸ਼ਨ ਕੀਤਾ ਹੈ | ਕੁਝ ਸਮਾਂ ਪਹਿਲਾਂ ਹੋਏ ਯੂਨੀਵਰਸਿਟੀ ਇੰਟਰ-ਕਾਲਜ ਵਾਲੀਬਾਲ ਟੂਰਨਾਮੈਂਟ (ਸੀ ਡਿਵੀਜ਼ਨ) ਵਿਚ ਕਾਲਜ ਦੀ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਯੂਨੀਵਰਸਿਟੀ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ | ਇਸ ਵਿਸ਼ੇਸ਼ ਉਪਲੱਬਧੀ ਦੇ ਮੌਕੇ 'ਤੇ ਯੂਨੀਵਰਸਿਟੀ ਵਲੋਂ ਆਯੋਜਿਤ ਇਨਾਮ ਵੰਡ ਸਮਾਰੋਹ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ. ਪਰਗਟ ਸਿੰਘ ਗਰਚਾ ਅਤੇ ਜੇਤੂ ਲੜਕੀਆਂ ਦੀ ਵਾਲੀਬਾਲ ਟੀਮ ਨੂੰ ਪੀ.ਯੂ. ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਕਾਲਜ ਦੀ ਕਠੋਰ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ | ਇਸ ਦੇ ਨਾਲ ਹੀ ਪਿ੍ੰਸੀਪਲ ਡਾ. ਪਰਗਟ ਸਿੰਘ ਗਰਚਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ, ਜਦਕਿ ਕਾਲਜ ਦੇ ਪ੍ਰੋ. ਸੁਖਚੈਨ ਸਿੰਘ ਨੂੰ ਵੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨ ਮਿਲਿਆ | ਯੂਨੀਵਰਸਿਟੀ ਵਲੋਂ ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਨ, ਕੋਚਿੰਗ ਸਟਾਫ਼ ਅਤੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ | ਕਾਲਜ ਦੇ ਪ੍ਰਧਾਨ ਸ. ਮਨਜੀਤ ਸਿੰਘ ਗਿੱਲ ਨੇ ਟੀਮ ਦੀ ਇਸ ਉਪਲੱਬਧੀ 'ਤੇ ਖੁਸ਼ੀ ਜਿਤਾਉਂਦੇ ਹੋਏ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵੱਡੀਆਂ ਸਫ਼ਲਤਾਵਾਂ ਲਈ ਪ੍ਰੇਰਿਤ ਕੀਤਾ | ਸਕੱਤਰ ਡਾ: ਐੱਸ.ਐੱਸ. ਥਿੰਦ ਨੇ ਕਿਹਾ ਕਿ ਇਹ ਜਿੱਤ ਨਾ ਸਿਰਫ਼ ਕਾਲਜ ਲਈ ਮਾਣ ਵਾਲੀ ਗੱਲ ਹੈ, ਸਗੋਂ ਇਲਾਕੇ ਦੇ ਨੌਜਵਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੀ ਹੈ, ਜੋ ਖੇਡਾਂ ਵਿਚ ਆਪਣਾ ਭਵਿੱਖ ਬਣਾਉਣ ਦੀ ਇੱਛਾ ਰੱਖਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਨੂੰਮਾਨ ਜੈਅੰਤੀ ਮੌਕੇ ਬਾਲਾ ਜੀ ਦਰਬਾਰ 'ਚ ਵਿਸ਼ਾਲ ਕੀਰਤਨ ਕਰਵਾਇਆ ਅਗਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ 34 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾ...
Ad Position 24