10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਤੇ ਭਾਵਨਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 04-04-2026
ਜਗਰਾਉਂ, 3 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦੇ ਦਿਹਾੜੇ ਮੌਕੇ ਦਿਨ ਅਤੇ ਰਾਤ ਦੇ ਸਮਾਗਮ ਹੋਏ | ਇੰਨ੍ਹਾਂ ਸਮਾਗਮਾਂ ਵਿਚ ਸੰਤ ਮਹਾਂਪੁਰਖਾਂ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਸੰਸਥਾਵਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਰਾਤ ਦੇ ਦੀਵਾਨ 'ਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਵੀ ਸਜਾਏ ਗਏ | ਪਾਠਾਂ ਦੇ ਭੋਗਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ | ਪ੍ਰਵਚਨ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੇ ਗਏ | ਗੁਰੂ ਸਾਹਿਬ ਜੀ ਨੂੰ ਚੌਰ ਕਰਨ ਦੀ ਸੇਵਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਵਾਲਿਆ ਵਲੋਂ ਕੀਤੀ ਗਈ | ਇਸ ਸਮਾਗਮ ਵਿਚ ਕਰੀਬ ਇਕ ਦਰਜਨ ਕੀਰਤਨੀ ਜਥਿਆਂ ਨੇ ਪੂਰੀ ਰਾਤ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 66 ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾ ਕੇ ਗੁਰੂ ਲੜ੍ਹ ਲਾਇਆ | ਇਸ ਸਮਾਗਮ ਵਿਚ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਸਤਿਨਾਮ ਸਿੰਘ ਸੀਸ ਮਹਿਲ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਹਰੀ ਸਿੰਘ ਹਰੀਕੇ ਪੱਤਨ, ਬਾਬਾ ਲਖਵੀਰ ਸਿੰਘ ਭੈਣੀ ਆਦਿ ਨੇ ਕਿਹਾ ਕਿ ਗੁਰੂ ਘਰ ਵਿਚ ਸਭ ਤੋਂ ਮਹਾਨ ਸੰਗਤ ਹੈ | ਇਹ ਮਾਣ ਗੁਰੂ ਸਹਿਬਾਨਾਂ ਨੇ ਸੰਗਤ ਨੂੰ ਦਿੱਤਾ ਹੈ | ਸੰਗਤ ਲੋਕਾਂ ਦੀ ਭੀੜ ਨਹੀਂ ਬਲਕਿ ਗੁਰੂ ਦੇ ਰੰਗ ਵਿਚ ਰੰਗਿਆਂ ਦਾ ਜੋੜ ਹੈ | ਸੰਗਤ ਸਾਨੂੰ ਇਕ ਦੂਜੇ ਨਾਲ ਜੋੜਦੀ ਅਤੇ ਚੰਗੇ ਮਾੜੇ ਦਾ ਫ਼ਰਕ ਸਮਝਾਉਂਦੀ ਹੈ | ਇਹ ਸਮਾਗਮ ਵੀ ਇਨ੍ਹਾਂ ਭਾਵਨਾਵਾਂ ਨੂੰ ਮੂਹਰੇ ਰੱਖ ਕੇ ਕਰਵਾਇਆ ਗਿਆ ਹੈ | ਇਸ ਤੋਂ ਇਲਾਵਾ ਵੱਖ-ਵੱਖ ਖਾਣ ਪੀਣ ਪਦਾਰਥਾਂ ਦੇ ਲੰਗਰ ਅਤੇ ਮੁਫ਼ਤ ਮੈਡੀਕਲ ਕੈਂਪ ਵੀ ਲਾਏ ਗਏ | ਇਸ ਸਮੇਂ ਬਲਦੇਵ ਸਿੰਘ ਬੀੜ ਗਗੜਾ, ਹਰਚਰਨ ਸਿੰਘ ਤੂਰ, ਕਮਲਜੀਤ ਸਿੰਘ ਬਰਾੜ, ਕੈਪਟਨ ਦਲਜੀਤ ਸਿੰਘ, ਬਲਦੇਵ ਸਿੰਘ ਗਰਚਾ, ਧਰਮਿੰਦਰ ਸਿੰਘ, ਬਲਬੀਰ ਸਿੰਘ ਮੋਹਾਲੀ, ਜਗਦੀਪ ਸਿੰਘ ਮਾਣਾ, ਗੇਜਾ ਸਿੰਘ, ਜਸਵਿੰਦਰ ਸਿੰਘ ਬਿੰਦੀ, ਜੱਸਾ ਸਿੰਘ, ਗੋਰਾ ਸਿੰਘ, ਗੁਰਦੀਪ ਸਿੰਘ ਦੀਪਾ, ਸੁਰਜੀਤ ਸਿੰਘ, ਜਗਤਾਰ ਸਿੰਘ, ਮਨਿੰਦਰ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਸਿੰਘ, ਹਰਦੀਪ ਸਿੰਘ, ਉਸਤਾਦ ਨਿਰੰਜਣ ਸਿੰਘ, ਅਾੰਮਿ੍ਤਪਾਲ ਸਿੰਘ, ਦਲੇਰ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸਾਲਾਨਾ ਸਮਾਗਮ 14 ਨੂੰ ਗੁਰਬਾਣੀ ਪੜ੍ਹਨ ਅਤੇ ਸੰਗਤ ਕਰਨ ਨਾਲ ਮਨੁੱਖੀ ਮਨ ਸ਼ਾਂਤ ਹੁੰ... ਅਗਲੀ ਖ਼ਬਰ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੀ ਅਰਦਾਸ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਨੇ ਕੀਤੀ ਗੁਰਦੁਆਰਾ ਨਾਨਕਸ...
Ad Position 24