08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਡਾ. ਕੰਗ ਤੇ ਚੇਅਰਮੈਨ ਸੇਖੋਂ ਨੇ ਕੀਤਾ ਸੜਕ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 04-04-2026
ਚੌਂਕੀਮਾਨ, 3 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਲੁਧਿਆਣਾ-ਜਗਰਾਉਂ ਮੁੱਖ ਮਾਰਗ ਪਿੰਡ ਮੋਰਕਰੀਮਾਂ ਤੋਂ ਪਿੰਡ ਸਵੱਦੀ ਕਲਾਂ ਤੱਕ ਨਵੀਂ ਬਣੀ 18 ਫੁੱਟੀ ਸੜਕ ਦਾ ਉਦਘਾਟਨ ਹਲਕਾ ਦਾਖਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਤੇ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਨੇ ਕੀਤਾ | ਇਸ ਮੌਕੇ ਸਰਪੰਚ ਜਗਦੀਪ ਸਿੰਘ ਖ਼ਾਲਸਾ, ਸਰਪੰਚ ਹਰਦੀਪ ਸਿੰਘ ਸਵੱਦੀ ਪੱਛਮੀ, ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ, ਪੰਚ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ, ਪੰਚ ਮਨਜੀਤ ਸਿੰਘ ਤੂਰ ਜੇ.ਈ, ਪੰਚ ਗੁਰਤੇਜਪਾਲ ਸਿੰਘ ਤੂਰ ਤੇ ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਫੌਜੀ ਨੇ ਡਾ: ਕੰਵਲ ਨੈਨ ਸਿੰਘ ਕੰਗ ਤੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਦਾ ਪਿੰਡ ਪੁੱਜਣ 'ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਹਲਕੇ ਦਾਖੇ ਦੇ ਪਿੰਡਾਂ ਵਿਚ ਜਿੱਥੇ ਵਿਕਾਸ ਕਾਰਜ ਬੜੀ ਤੇਜ਼ੀ ਨਾਲ ਚੱਲ ਰਹੇ ਹਨ ਉੱਥੇ ਹੀ ਹਲਕੇ ਦਾਖੇ ਵਿਚ ਪੈਂਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਇਆ ਜਾ ਰਿਹਾ ਹੈ ਤੇ ਨਵੀਂਆਂ ਸੜਕਾਂ ਵੀ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਨੇ ਸੂਬੇ ਵਿਚੋਂ ਭਿ੍ਸ਼ਟਾਚਾਰ, ਬੇਰੁਜ਼ਗਾਰੀ, ਰਿਸ਼ਵਤਖੋਰੀ, ਰੇਤ ਮਾਫੀਆ ਸਮੇਤ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਰਿਹਾ ਹੈ ਤੇ ਸੂਬੇ ਦੇ ਲੋਕ ਸਰਕਾਰ ਦੇ ਕੀਤੇ ਜਾ ਰਹੇ ਕਾਰਜਾਂ ਤੋਂ ਸੰਤੁਸ਼ਟ ਹਨ ਤੇ ਸੂਬੇ ਦੇ ਲੋਕ ਫਿਰ ਤੋਂ ਮਾਨ ਸਰਕਾਰ ਨੂੰ ਲਿਆਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਇਸ ਮੌਕੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਨੇ ਪਿੰਡ ਸਵੱਦੀ ਕਲਾਂ ਤੇ ਸਵੱਦੀ ਪੱਛਮੀ ਦੀਆਂ ਪੰਚਾਇਤਾਂ ਵਲੋਂ ਡਾ: ਕੰਵਲ ਨੈਨ ਸਿੰਘ ਕੰਗ ਤੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਪਹਿਲ ਦੇ ਆਧਾਰ 'ਤੇ ਲੋਕਾਂ ਦੀ ਮੰਗ ਨੂੰ ਪੂਰਾ ਕੀਤਾ | ਇਸ ਮੌਕੇ ਯੂਥ ਪ੍ਰਧਾਨ ਜਸਵੀਰ ਸਿੰਘ, ਪੰਚ ਬਲਵਿੰਦਰ ਕੌਰ, ਪੰਚ ਕੁਲਵਿੰਦਰ ਕੌਰ, ਨੰਬਰਦਾਰ ਬਲਜੀਤ ਸਿੰਘ, ਕਰਨਦੀਪ ਸਿੰਘ, ਅਮਰਦੀਪ ਸਿੰਘ ਧੋਥੜ, ਬਲਵੀਰ ਸਿੰਘ ਧੋਥੜ, ਪ੍ਰਧਾਨ ਬਲਕਾਰ ਸਿੰਘ, ਸੁਖਵੀਰ ਸਿੰਘ, ਅਮਨਦੀਪ ਸਿੰਘ, ਜਸਪਾਲ ਸਿੰਘ, ਪੁਨੀਤ ਕੁਮਾਰ, ਬਲਵੰਤ ਸਿੰਘ ਫੌਜ਼ੀ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਨਕਲੀਆਂ ਵਿਖੇ ਵਿੱਦਿਅਕ ਸੈਸ਼ਨ 2025-26 ਦੇ ਨਤੀਜੇ ਐਲਾਨੇ ਅਗਲੀ ਖ਼ਬਰ ਰਸੂਲਪੁਰ ਵਿਖੇ ਗੁਰਦੁਆਰਾ ਸਾਹਿਬ ਤੋਂ ਪਿੰਡ ਨੂੰ ਜਾਂਦੇ 30 ਫੁੱਟ ਰਸਤੇ 'ਤੇ ਇੰਟਰਲਾਕ ਲਗਾਉਣ ਦਾ ਕੰਮ ਸ਼ੁਰੂ
Ad Position 24