ਰਾਏਕੋਟ, 3 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੇ ਦਾਖ਼ਲਿਆਂ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਪਵਨਦੀਪ ਸਿੰਘ ਢਿੱਲੋਂ ਅਤੇ ਉਦੈਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਬਰਨਾਲਾ ਰੋਡ ਰਾਏਕੋਟ (ਸੀ.ਬੀ.ਐਸ.ਈ ਬੋਰਡ ਨਵੀਂ ਦਿੱਲੀ) ਤੋਂ ਮਾਨਤਾ ਪ੍ਰਾਪਤ ਸੰਸਥਾ ਹੈ, ਜਿੱਥੇ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਸੈਸ਼ਨ 2026-27 ਲਈ ਦਾਖ਼ਲੇ ਜ਼ੋਰਾਂ 'ਤੇ ਚੱਲ ਰਹੇ ਹਨ | ਉਨ੍ਹਾਂ ਸਕੂਲ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ ਕਿ ਸਾਡੀ ਸੰਸਥਾ ਵਿਚ ਵਿਦਿਆਰਥੀਆਂ ਦੇ ਤਜਰਬੇ ਕਰਨ ਅਤੇ ਸਿੱਖਣ ਲਈ ਸਾਇੰਸ ਤੇ ਮੈਥ ਦੀਆਂ ਪ੍ਰਯੋਗਸ਼ਾਲਾਵਾਂ, ਵਿਸ਼ਾਲ ਖੇਡ ਮੈਦਾਨ, ਬੱਚਿਆਂ ਦੀ ਮਾਨਸਿਕ ਤੇ ਸਰੀਰਿਕ ਤੰਦਰੁਸਤੀ ਲਈ ਖੇਡਾਂ ਦਾ ਪ੍ਰਬੰਧ, ਇਤਿਹਾਸਕ ਦਿਵਸਾਂ ਦੀ ਵਿਸ਼ੇਸ਼ ਮਹੱਤਤਾ ਦੱਸਣ ਲਈ ਸਮਾਰੋਹਾਂ ਦਾ ਆਯੋਜਿਨ, ਆਧੁਨਿਕ ਲੈਬ (ਰੋਬੋਟਿਕਸ), ਤਜਰਬੇਕਾਰ ਤੇ ਯੋਗ ਸਟਾਫ਼, ਆਵਾਜਾਈ ਦੀ ਸਹੂਲਤ, ਆਧੁਨਿਕ ਬੁਨਿਆਦੀ ਢਾਂਚਾ, ਅੰਗਰੇਜ਼ੀ ਭਾਸ਼ਾ ਲਈ ਵਿਸ਼ੇਸ਼ ਧਿਆਨ, ਹਰਾ-ਭਰਾ ਵਾਤਾਵਰਨ, ਬੱਚੇ ਦੇ ਸੰਪੂਰਨ ਵਿਕਾਸ ਉੱਪਰ ਉੱਚਿਤ ਧਿਆਨ ਦਿੱਤਾ ਜਾਂਦਾ ਹੈ | ਇਸ ਸਮੇਂ ਪਵਨਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਸਾਡੀ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਸਫ਼ਲਤਾਪੂਰਵਕ ਚੱਲ ਰਹੀ ਹੈ, ਜਿੱਥੇ ਸੈਂਕੜੇ ਬੱਚੇ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹੋਏ ਆਪਣੀ ਜ਼ਿੰਦਗੀ ਦੇ ਅਗਲੇ ਪੜ੍ਹਾਵਾਂ ਲਈ ਮਿਹਨਤ ਕਰ ਰਹੇ ਹਨ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਾਡਾ ਸੰਸਥਾ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਬੱਚੇ ਚੰਗੀ ਵਿੱਦਿਆ ਹਾਸਲ ਕਰਕੇ ਕਾਮਯਾਬ ਹੋ ਸਕਣ |