08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਰੰਧਾਵਾ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ, ਤੋਂ ਕਰਵਾਈ ਜਾਣੀ ਚਾਹੀਦੀ ਹੈ-ਅਮਨਾ ਸਵੱਦੀ, ਪ੍ਰਧਾਨ ਵਿੱਕੀ ਚੌਧਰੀ

Ad Position 21
No active advertisement
ਅਜੀਤ ਡੈਸਕ 04-04-2026
ਚੌਂਕੀਮਾਨ, 3 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਂਕੀਮਾਨ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਲਕਾ ਦਾਖਾ ਦੇ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ ਤੇ ਸ਼ਹਿਰੀ ਪ੍ਰਧਾਨ ਵਿੱਕੀ ਚੌਧਰੀ ਮੁੱਲਾਂਪੁਰ ਨੇ ਕਿਹਾ ਕਿ ਵੇਅਰ ਹਾਊਸਿੰਗ ਕਾਰਪੋਰੇਸ਼ਨ ਅੰਮਿ੍ਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਮਾਮਲੇ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ, ਜਿਸ ਨਾਲ ਸੱਚਾਈ ਸਭ ਦੇ ਸਾਹਮਣੇ ਆਵੇ | ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਤੇ ਲੋਕਾਂ ਦਾ ਵਿਸ਼ਵਾਸ ਗਵਾ ਚੁੱਕੀ ਹੈ ਤੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲਿਆਉਣ ਲਈ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਆਗੂ ਜਸਕਰਨ ਸਿੰਘ ਦਿਉਲ ਨੂੰ ਹਲਕੇ ਦਾਖਾ ਦਾ ਇੰਚਾਰਜ ਨਿਯੁਕਤ ਕਰਕੇ ਸਹੀ ਫ਼ੈਸਲਾ ਕੀਤਾ ਹੈ ਤੇ ਅਕਾਲੀ ਵਰਕਰਾਂ ਵਿਚ ਜੋਸ ਭਰ ਦਿੱਤਾ ਹੈ ਤੇ ਜਸਕਰਨ ਸਿੰਘ ਦਿਉਲ ਵਲੋਂ ਵੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਲੋਕਾਂ ਨਾਲ ਪਿੰਡ-ਪਿੰਡ ਜਾ ਕੇ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਲੋਕ ਵੀ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ | ਅਮਨਾ ਸਵੱਦੀ ਤੇ ਵਿੱਕੀ ਚੌਧਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹੀ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਸਕਦਾ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਹੀ ਪੰਜਾਬ ਤਰੱਕੀ ਕਰ ਸਕਦਾ ਹੈ ਤੇ ਸੂਬੇ ਵਿਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਦੀ ਨੂਰਪੁਰਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਦੇ ਸਕੱਤਰ ਸੁਰਿੰਦਰਪਾਲ ਦੀ ਸੇਵਾਮੁਕਤੀ 'ਤੇ ਵਿਦਾਇਗੀ ਸਮਾਰੋਹ... ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਤੋਂ ਵਾਂਝਾ ਰੱਖਣਾ ਕਿਹੜਾ ਨਿਆਂ-ਅਮਿ੍ੰਤ ਵਰਮਾ/ਅਸ਼ਵਨੀ ਖਜ...
Ad Position 24