07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 04-04-2026
ਰਾਏਕੋਟ, 3 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ 'ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਭਾਵਨਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਅੰਮਿ੍ਤ ਵੇਲੇ ਤੋਂ ਹੀ ਵੱਡੀ ਗਿਣਤੀ 'ਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂਘਰ ਵਿਖੇ ਨਤਮਸਤਕ ਹੋਈਆਂ | ਇਸ ਮੌਕੇ ਬੀਬੀ ਕੁਲਜੀਤ ਕੌਰ ਲਲਤੋਂ, ਭਾਈ ਬੂਟਾ ਸਿੰਘ ਬੁਰਜ ਕਲਾਰਾਂ, ਭਾਈ ਹਾਕਮ ਸਿੰਘ ਦੀਵਾਨਾ, ਭਾਈ ਮੱਖਣ ਸਿੰਘ ਖੇੜੀ, ਭਾਈ ਕਰਮਜੀਤ ਸਿੰਘ ਲੁਹਾਰਾ, ਭਾਈ ਗੁਰਮੇਲ ਸਿੰਘ ਆਦਿ ਢਾਡੀ-ਜਥਿਆਂ ਨੇ ਵਾਰਾਂ ਪੇਸ਼ ਕਰਦਿਆਂ ਸੰਗਤਾਂ ਨੂੰ ਗੁਰਇਤਿਹਾਸ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ 55 ਪ੍ਰਾਣੀ ਅੰਮਿ੍ਤਪਾਨ ਦੀ ਦਾਤ ਪ੍ਰਾਪਤ ਕਰਕੇ ਗੁਰੂ ਲੜ੍ਹ ਲੱਗੇ | ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਈ ਹਰਜਿੰਦਰ ਸਿੰਘ ਤੇ ਭਾਈ ਜਸਵੀਰ ਸਿੰਘ (ਦੋਵੇਂ ਗੁਰਦੁਆਰਾ ਇੰਸਪੈਕਟਰ), ਭਾਈ ਅੰਮਿ੍ਤਪਾਲ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਅਕਾਊਟੈਂਟ ਹਰਪ੍ਰੀਤ ਸਿੰਘ, ਖਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਹੈੱਡ ਗ੍ਰੰਥੀ ਮਹਿੰਦਰ ਸਿੰਘ ਮਾਣਕੀ, ਹਰਜਿੰਦਰ ਸਿੰਘ ਆਰ.ਕੇ., ਬਲਜੀਤ ਸਿੰਘ ਆਰ.ਕੇ, ਗੁਰਦੀਪ ਸਿੰਘ ਐੱਸ.ਕੇ, ਹਰਪਾਲ ਸਿੰਘ, ਬਲਜੀਤ ਸਿੰਘ, ਗੁਰਕੀਰਤ ਸਿੰਘ ਐੱਸ.ਕੇ, ਗੁਰਜੀਤ ਸਿੰਘ ਗੁੱਜਰਵਾਲ, ਸੇਵਾਦਾਰ ਵਰਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਐੱਚ. ਜੀ. ਪਬਲਿਕ ਸਕੂਲ ਦੱਧਾਹੂਰ ਦੇ ਬੱਚਿਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਜਗਰਾਉਂ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਆਰੰਭ
Ad Position 24