07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਜੀ. ਐੱਚ. ਜੀ. ਪਬਲਿਕ ਸਕੂਲ ਦੱਧਾਹੂਰ ਦੇ ਬੱਚਿਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 04-04-2026
• ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਕੀਤਾ ਸਨਮਾਨਿਤ
ਰਾਏਕੋਟ, 3 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਮੱਲਾਂ ਮਾਰੀਆਂ ਅਤੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ | ਇਸ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਜਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਪਲਕ ਵਰਮਾ ਪੁੱਤਰੀ ਕਮਲੇਸ਼ ਕੁਮਾਰ ਦੱਧਾਹੂਰ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ, ਜਸਮੀਤ ਕੌਰ ਪੁੱਤਰੀ ਰੁਪਿੰਦਰ ਸਿੰਘ ਦੱਧਾਹੂਰ ਨੇ 495 ਅੰਕਾਂ ਨਾਲ ਦੂਜਾ ਅਤੇ ਅਸ਼ਨੂਰ ਕੌਰ ਗਰੇਵਾਲ ਪੁੱਤਰੀ ਸੁਖਰਾਜ ਸਿੰਘ ਬਾਹਮਣੀਆਂ ਨੇ 490 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਬਾਕੀ ਬੱਚਿਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਨੂੰ ਪਾਸ ਕੀਤਾ | ਇਸ ਮਾਣਮੱਤੀ ਪ੍ਰਾਪਤੀ 'ਤੇ ਸਕੂਲ ਡਾਇਰੈਕਟਰ ਮਨਜੀਤ ਸਿੰਘ ਤੂਰ ਤੇ ਸਰਪ੍ਰਸਤ ਸ਼੍ਰੀਮਤੀ ਪਿ੍ਤਪਾਲ ਕੌਰ ਤੂਰ ਵਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਇਸ ਸ਼ਾਨਦਾਰ ਉਪਲੱਬਧੀ ਦਾ ਸਿਹਰਾ ਮਿਹਨਤੀ ਬੱਚਿਆਂ ਤੇ ਸਟਾਫ਼ ਨੂੰ ਦਿੱਤਾ, ਜਿਨ੍ਹਾਂ ਦੀ ਬਦੌਲਤ ਸੰਸਥਾ ਦੇ ਨਤੀਜੇ ਹਰ ਸਾਲ 100 ਫ਼ੀਸਦੀ ਆ ਰਹੇ ਹਨ | ਇਸ ਮੌਕੇ ਮੈਡਮ ਪਿ੍ਤਪਾਲ ਕੌਰ, ਬਲਵੀਰ ਕੌਰ, ਪਰਦੀਪ ਕੌਰ, ਮਨਪ੍ਰੀਤ ਕੌਰ, ਲਖਵਿੰਦਰ ਕੌਰ, ਹਰਮਨਜੀਤ ਕੌਰ, ਮਨਦੀਪ ਕੌਰ, ਦਿਆ ਸਿੰਘ, ਸੁਖਜੀਤ ਕੌਰ, ਅਮਨਜੋਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਜੰਡੀ ਦੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਹਰਬੰਸ ਕੌਰ ਨੇ... ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24