07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਹਾਈ ਸਕੂਲ ਜੰਡੀ ਦੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਹਰਬੰਸ ਕੌਰ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-04-2026
ਸਿੱਧਵਾਂ ਬੇਟ, 3 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਲਾਡਲੇ ਪਿੰਡ ਜੰਡੀ ਦੇ ਸਰਕਾਰੀ ਹਾਈ ਸਕੂਲ ਦੇ ਐਲਾਨੇ ਗਏ ਨਤੀਜਿਆਂ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਰ ਵਿਕਾਸ ਕਮੇਟੀ ਦੀ ਚੇਅਰਪਰਸਨ ਸਮਾਜਸੇਵੀ ਬੀਬੀ ਹਰਬੰਸ ਕੌਰ ਛੀਨਾਂ (ਇੰਗਲੈਂਡ) ਨੇ ਟਰਾਫ਼ੀਆਂ ਨਾਲ ਸਨਮਾਨਿਤ ਕਰਦੇ ਹੋਏ ਆਖਿਆ ਕਿ ਸਕੂਲ ਦੇ ਸਾਰੇ ਬੱਚਿਆਂ ਨੂੰ ਉੱਚੇ ਮੁਕਾਮ 'ਤੇ ਪੁੱਜਣ ਲਈ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਇਨ੍ਹਾਂ ਬੱਚਿਆਂ ਵਾਂਗ ਦਿਲ ਲਗਾ ਕੇ ਪੜ੍ਹਾਈ ਕਰਨੀ ਚਾਹੀਦੀ ਹੈ | ਉਨ੍ਹਾਂ ਇਸ ਮੌਕੇ ਹੋਣਹਾਰ ਬੱਚਿਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ | ਉਨ੍ਹਾਂ ਇਸ ਮੌਕੇ ਸਕੂਲ ਵਿਚ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਬੈਗ ਵੀ ਵੰਡੇ | ਇਸ ਮੌਕੇ ਪਿੰਡ ਦੀ ਮਹਿਲਾ ਸਰਪੰਚ ਬੀਬੀ ਅਮਰਜੀਤ ਕੌਰ ਦੇ ਪਤੀ ਅਤੇ ਸਹਿਕਾਰੀ ਖੇਤੀਬਾੜੀ ਸਭਾ ਦੇ ਪ੍ਰਧਾਨ ਅਜਮੇਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਕੁਲਦੀਪ ਕੌਰ ਛੀਨਾਂ, ਸਾਬਕਾ ਸਰਪੰਚ ਗੁਲਵੰਤ ਸਿੰਘ ਭੁੱਲਰ ਆਦਿ ਨੇ ਵੀ ਇਸ ਉੱਦਮ ਲਈ ਬੀਬੀ ਹਰਬੰਸ ਕੌਰ ਛੀਨਾਂ ਦਾ ਧੰਨਵਾਦ ਕਰਦਿਆਂ ਬੱਚਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਬੀਬੀ ਹਰਬੰਸ ਕੌਰ ਨੇ ਸਮਾਗਮ ਦੇ ਅਖੀਰ ਵਿਚ ਸਮੂਹ ਨੂੰ ਲੱਡੂ ਵੰਡਕੇ ਆਪਣੀ ਖੁਸੀ ਦਾ ਇਜ਼ਹਾਰ ਕੀਤਾ | ਇਸ ਮੌਕੇ ਸਰਪੰਚ ਅਮਰਜੀਤ ਕੌਰ ਛੀਨਾਂ, ਪੰਚ ਗੁਰਜੀਤ ਸਿੰਘ ਛੀਨਾਂ (ਬਾਰ ਵਾਲੇ), ਪੰਚ ਬਲਜੀਤ ਸਿੰਘ ਪੰਧੇਰ, ਪੰਚ ਗੁਰਵੀਰ ਸਿੰਘ, ਰਵਿੰਦਰ ਸਿੰਘ, ਪ੍ਰਧਾਨ ਸੁਖਦੇਵ ਸਿੰਘ ਛੀਨਾਂ, ਰਿਟਾ: ਮਾ. ਮੇਜਰ ਸਿੰਘ ਛੀਨਾਂ, ਸਕੂਲ ਮੁਖੀ ਅਮਨਦੀਪ ਸਿੰਘ ਅਤੇ ਬਾਕੀ ਸਟਾਫ਼ ਨੇ ਵੀ ਹੋਣਹਾਰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਅਗਲੀ ਖ਼ਬਰ ਜੀ. ਐੱਚ. ਜੀ. ਪਬਲਿਕ ਸਕੂਲ ਦੱਧਾਹੂਰ ਦੇ ਬੱਚਿਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ
Ad Position 24
No active advertisement