07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਡਾ. ਕੰਵਲ ਨੈਨ ਸਿੰਘ ਕੰਗ ਤੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਛਪਾਰ ਵਲੋਂ ਪਿੰਡ ਬਾਸੀਆਂ ਬੇਟ ਤੋਂ ਭਰੋਵਾਲ ਤੱਕ ਬਣੀ ਸੜਕ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 04-04-2026
ਚੌਂਕੀਮਾਨ, 3 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-'ਆਪ' ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਤੇ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਹਰਨੇਕ ਸਿੰਘ ਸੇਖੋ ਛਪਾਰ ਨੇ ਪਿੰਡ ਬਾਸੀਆਂ ਬੇਟ ਤੋਂ ਭਰੋਵਾਲ ਤੱਕ ਨਵੀਂ ਬਣੀ 18 ਫੁੱਟੀ ਸੜਕ ਦਾ ਉਦਘਾਟਨ ਕੀਤਾ | ਇਸ ਮੌਕੇ ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕੀਤੇ ਵਾਅਦੇ ਪੂਰੇ ਕੀਤੇ ਤੇ ਲੋਕ ਵੀ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ | ਇਸ ਮੌਕੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਨੇ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਤੋਂ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਕਿਹਾ ਉਹ ਕੀਤਾ ਹੈ | ਇਸ ਮੌਕੇ 'ਆਪ' ਆਗੂ ਬੇਅੰਤ ਸਿੰਘ ਬਾਸੀਆਂ ਬੇਟ ਨੇ 'ਆਪ' ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਤੇ ਚੇਅਰਮੈਨ ਹਰਨੇਕ ਸਿੰਘ ਸੇਖੋਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕਾਂ ਦੀ ਮੰਗ ਨੂੰ ਪੂਰਾ ਕੀਤਾ | ਇਸ ਮੌਕੇ ਮਾ: ਕੁਲਦੀਪ ਸਿੰਘ ਬੱਲ, ਪ੍ਰਧਾਨ ਅਮਰਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ, ਸਾਬਕਾ ਪੰਚ ਜਗਤਾਰ ਸਿੰਘ, ਸਾਬਕਾ ਪੰਚ ਬਲਵਿੰਦਰ ਸਿੰਘ, ਗੁਰਨਾਮ ਸਿੰਘ ਪਰਜਾਪਤ, ਤਰਸੇਮ ਸਿੰਘ, ਬਲਜੀਤ ਸਿੰਘ ਬੱਲ, ਪਿ੍ਤਪਾਲ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ ਮੱਲ੍ਹੀ, ਨੰਬਰਦਾਰ ਮਨਜੀਤ ਸਿੰਘ, ਹਰਪਾਲ ਸਿੰਘ ਬੰਗੜ, ਬਲਵੰਤ ਸਿੰਘ, ਵਿੱਕੀ ਮੱਲ੍ਹੀ, ਸੈਕਟਰੀ ਗੁਰਚਰਨ ਸਿੰਘ, ਚਰਨਜੀਤ ਸਿੰਘ ਬੱਲ, ਤਰਲੋਚਨ ਸਿੰਘ, ਬਲਵਿੰਦਰ ਸਿੰਘ, ਬਹਾਦਰ ਸਿੰਘ, ਮਿੱਠੂ ਰਾਮ ਗਾਜਾ ਰਾਮ, ਪਰਮਿੰਦਰ ਸਿੰਘ ਬੱਲ, ਮਾ: ਯਾਦਵਿੰਦਰ ਸਿੰਘ, ਅਵਤਾਰ ਸਿੰਘ, ਜਸਪ੍ਰੀਤ ਸਿੰਘ ਪਰਜਾਪਤ, ਸਨੀ ਸੇਖੋਂ, ਮੇਵਾ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਕੁਲਾਮ ਰੋਡ ਗਲੀ ਨੰਬਰ-12 ਦੇ ਵਾਸੀ ਸੀਵਰੇਜ ਦੀ ਲੀਕੇਜ ਕਾਰਨ ਡਾਢੇ ਪ੍ਰੇਸ਼ਾਨ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਵਿਧਾਇਕ ਇਯਾਲੀ ਨੇ ਗਲੀ 'ਚ ਸੀਵਰੇਜ ਪਾਉਣ ਲਈ ਦਿੱਤੀ ਨਕਦ ਰਾਸ਼ੀ
Ad Position 24
No active advertisement