04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹਲਵਾਰਾ ਹਵਾਈ ਅੱਡੇ 'ਤੇ ਪ੍ਰਭਾਵਿਤ ਕਿਸਾਨਾਂ ਅਤੇ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ 'ਚ ਤਰਜੀਹ ਦਿਓ-ਡਾ. ਅਮਰ ਸਿੰਘ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਰਾਏਕੋਟ, 4 ਅਪ੍ਰੈਲ (ਸੁਸ਼ੀਲ)-ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਇਕ ਮੀਟਿੰਗ ਕਰਕੇ ਉਨ੍ਹਾਂ ਨੂੰ ਜਿੱਥੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਲਈ ਧੰਨਵਾਦ ਕੀਤਾ, ਉੱਥੇ ਇਹ ਵੀ ਮੰਗ ਕੀਤੀ ਕਿ ਇਸ ਹਵਾਈ ਅੱਡੇ ਲਈ ਜੋ ਪਿੰਡ ਐਤੀਆਣਾ ਦੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਹੈ, ਉਸ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਇਸ ਹਵਾਈ ਅੱਡੇ 'ਤੇ ਪੈਦਾ ਹੋਣ ਵਾਲੇ ਰੁਜ਼ਗਾਰ ਵਿਚ ਤਰਜੀਹ ਦਿੱਤੀ ਜਾਵੇ | ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਹਵਾਈ ਅੱਡਾ ਪ੍ਰੋਜੈਕਟ ਉਨ੍ਹਾਂ ਕਿਸਾਨਾਂ ਦੇ ਭਾਰੀ ਸਹਿਯੋਗ ਕਾਰਨ ਹੀ ਸੰਭਵ ਹੋ ਸਕਿਆ ਹੈ, ਜਿਨ੍ਹਾਂ ਦੀ ਜ਼ਮੀਨ ਏਅਰਪੋਰਟ ਟਰਮੀਨਲ ਬਣਾਉਣ ਲਈ ਐਕਵਾਇਰ ਕੀਤੀ ਗਈ ਸੀ | ਇਸ ਦੇ ਨਾਲ ਹੀ, ਰਾਏਕੋਟ ਜਿੱਥੇ ਹਲਵਾਰਾ ਹਵਾਈ ਅੱਡਾ ਸਥਿਤ ਹੈ, ਲੁਧਿਆਣਾ ਜ਼ਿਲ੍ਹੇ ਦੇ ਸਭ ਤੋਂ ਘੱਟ ਉਦਯੋਗਿਕ ਹਿੱਸਿਆਂ ਵਿਚੋਂ ਇਕ ਰਿਹਾ ਹੈ, ਜਿੱਥੇ ਰੁਜ਼ਗਾਰ ਦੇ ਮੌਕੇ ਸੀਮਤ ਸਨ | ਇਸ ਲਈ ਸਰਕਾਰ ਉਨ੍ਹਾਂ ਦੀ ਇਸ ਮੰਗ ਵੱਲ ਧਿਆਨ ਦੇਵੇ ਤਾਂ ਜੋ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ | ਡਾ. ਅਮਰ ਸਿੰਘ ਨੇ ਦਸਿਆ ਕਿ ਕੇਂਦਰੀ ਮੰਤਰੀ ਵਲੋਂ ਉਨ੍ਹਾਂ ਦੀ ਇਸ ਮੰਗ 'ਤੇ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਚੌਂਕੀ ਇੰਚਾਰਜ ਪਿ੍ਤਪਾਲ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਹੰਬੜਾਂ 'ਚ ਵਾਹਨਾਂ ਦੀ ਕੀਤੀ ਚੈਕਿੰਗ <br/> ਅਗਲੀ ਖ਼ਬਰ ਸੂਬੇ ਦੇ ਬੁਨਿਆਦੀ ਢਾਂਚੇ ਤੇ ਵਿਕਾਸ ਦੀ ਥਾਂ 'ਆਪ' ਪਾਰਟੀ ਦਾ ਇਸ਼ਤਿਹਾਰਬਾਜ਼ੀ 'ਤੇ ਜ਼ੋਰ-ਦਿਓਲ <br/>
Ad Position 24