ਹੰਬੜਾਂ, 4 ਅਪ੍ਰੈਲ (ਮੇਜਰ ਹੰਬੜਾਂ)-ਪੁਲਿਸ ਚੌਂਕੀ ਹੰਬੜਾਂ ਦੇ ਇੰਚਾਰਜ ਪਿ੍ਤਪਾਲ ਸਿੰਘ ਵਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ 'ਤੇ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਪਾਰਟੀ ਨਾਲ ਹੰਬੜਾਂ ਮੁੱਖ ਚੌਂਕ 'ਚ ਨਾਕਾਬੰਦੀ ਕਰਦਿਆਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਚੌਂਕੀ ਇੰਚਾਰਜ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਸਪੈਸ਼ਲ ਨਾਕਾਬੰਦੀ ਦੌਰਾਨ ਜਿੱਥੇ ਅਧੂਰੇ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ, ਉੱਥੇ ਗਲਤ ਅਨਸਰਾਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਹੁੱਲੜਬਾਜ਼ੀ ਕਰਨ ਤੋਂ ਬਾਜ਼ ਆਉਣ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜਤ ਨਹੀਂ ਹੋਵੇਗੀ ਤੇ ਗਲਤ ਅਨੁਸਰਾਂ ਵਿਰੁੱਧ ਪੁਲਿਸ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਹਨ ਚਾਲਕਾਂ ਕੋਲ ਕਾਗਜਾਤ ਪੂਰੇ ਹਨ, ਉਨ੍ਹਾਂ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ, ਪਰ ਜੋ ਕਾਗਜ਼ਾਤ ਅਧੂਰੇ ਲੈ ਕੇ ਚੱਲਦੇ ਹਨ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਮਾਪੇ ਵੀ ਹੁਣ 18 ਸਾਲ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਕੋਈ ਵਹੀਕਲ ਨਾ ਚਲਾਉਣ ਦੇ3 | ਇਸ ਮੌਕੇ ਥਾਣੇਦਾਰ ਸੁਰਿੰਦਰ ਸਿੰਘ, ਹੌਲਦਾਰ ਹਰਦੀਪ ਸਿੰਘ ਜੈਨਪੁਰ, ਮੁਨਸ਼ੀ ਸੁਖਰਾਮਜੋਤ ਸਿੰਘ ਸੁੱਖੀ ਲੀਹਾਂ, ਹੌਲਦਾਰ ਜਸਵਿੰਦਰ ਸਿੰਘ ਬਾਣੀਏਵਾਲ, ਹੌਲਦਾਰ ਪਰਮਿੰਦਰ ਸਿੰਘ ਵਿਰਕ ਤੇ ਹੋਰ ਮੁਲਾਜ਼ਮ ਵੀ ਮੌਜੂਦ ਸਨ |