ਰਾਏਕੋਟ, 4 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਸੁਖਾਣਾ ਵਿਖੇ ਸਰਪੰਚ ਮਨਜੀਤ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲਾਂ ਕਾਰਜਕਾਲ ਪੂਰੇ ਹੋਣ 'ਤੇ ਪਿੰਡ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਅਤੇ ਕੀਤੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਰਪੰਚ ਮਨਜੀਤ ਸਿੰਘ ਸੁਖਾਣਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਸੂਬੇ ਅੰਦਰ ਹਰ ਇਕ ਵਿਅਕਤੀ ਨੂੰ ਚੰਗੀਆਂ ਸਿਹਤ ਸਹੂਲਤਾਂ, ਸਰਕਾਰੀ ਨੌਕਰੀਆਂ, ਬਿਜਲੀ ਤੇ ਨਹਿਰੀ ਪਾਣੀ ਦੀ ਸਹੂਲਤ, 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ, ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਉੱਚ ਪੱਧਰੀ ਸੜਕਾਂ ਦਾ ਨਿਰਮਾਣ ਸਮੇਤ ਹੋਰ ਅਨੇਕਾਂ ਸਹੂਲਤਾਂ ਉਪਲੱਬਧ ਕਰਵਾਈਆਂ ਹਨ | ਇਸ ਮੌਕੇ ਕਮਲ ਸੁਖਾਣਾ (ਪੀ.ਏ. ਵਿਧਾਇਕ ਰਾਏਕੋਟ), ਸਾਬਕਾ ਸਰਪੰਚ ਜਸਵਿੰਦਰ ਸਿੰਘ, ਸਾਬਕਾ ਸਰਪੰਚ ਚੂਹੜ ਸਿੰਘ, ਡਾ: ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਪ੍ਰਧਾਨ ਜਸਵੰਤ ਸਿੰਘ ਜੌਹਲਾਂ, ਸਾਬਕਾ ਸਰਪੰਚ ਬਲੌਰ ਸਿੰਘ, ਸਾਬਕਾ ਪੰਚ ਅਮਰ ਸਿੰਘ, ਸਾਬਕਾ ਪੰਚ ਅਵਤਾਰ ਸਿੰਘ, ਨੰਬਰਦਾਰ ਮਨਜੀਤ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਕਮਲਪ੍ਰੀਤ ਕੌਰ, ਪੰਚ ਕਿਰਨਜੀਤ ਕੌਰ, ਫੌਜੀ ਦਲਵਾਰਾ ਸਿੰਘ, ਨੰਬਰਦਾਰ ਮਨਜੀਤ ਸਿੰਘ, ਮਨਦੀਪ ਸਿੰਘ, ਪ੍ਰਧਾਨ ਗੁਰਮੇਲ ਸਿੰਘ ਆਦਿ ਹਾਜ਼ਰ ਸਨ |