05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਧਾਇਕ ਇਯਾਲੀ ਨੇ ਪਿੰਡ ਲੋਹਗੜ੍ਹ ਵਿਖੇ ਲੋੜਵੰਦ ਪਰਿਵਾਰ ਦੀ ਕੀਤੀ ਆਰਥਿਕ ਮਦਦ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਜੋਧਾਂ, 4 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਲੋਹਗੜ ਵਿਖੇ ਲੋੜਵੰਦ ਪਰਿਵਾਰ ਦੀ ਆਰਥਿਕ ਤੌਰ ਮਦਦ ਕਰਦਿਆਂ ਪਰਿਵਾਰ ਦੀਆਂ ਦੋ ਲੜਕੀਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦੀ ਜ਼ਿੰਮੇਵਾਰੀ ਲਈ¢ ਸਵ: ਭੁਪਿੰਦਰ ਸਿੰਘ ਦੇ ਘਰ ਗੱਲਬਾਤ ਕਰਦਿਆਂ ਵਿਧਾਇਕ ਇਯਾਲੀ ਨੇ ਕਿਹਾ ਕਿ ਹਲਕੇ ਦੇ ਲੋਕ ਉਸ ਦਾ ਪਰਿਵਾਰ ਹਨ, ਜਿਸ ਵੀ ਵਿਅਕਤੀ ਜਾਂ ਪਰਿਵਾਰ 'ਤੇ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਹਰ ਪਰਿਵਾਰ ਨਾਲ ਖੜ੍ਹੇ ਹਨ | ਇਯਾਲੀ ਨੇ ਦੱਸਿਆ ਕਿ ਇਸ ਪਰਿਵਾਰ ਦੇ ਮੁਖੀ ਭੁਪਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਦੀ ਕੁਝ ਮਹੀਨੇ ਪਹਿਲਾਂ ਬਿਮਾਰੀ ਨਾਲ ਮੌਤ ਹੋ ਗਈ ਸੀ, ਜਿਸ ਕਾਰਨ ਪਰਿਵਾਰ ਆਰਥਿਕ ਤੌਰ 'ਤੇ ਮੁਸ਼ਕਿਲ ਵਿਚ ਆ ਗਿਆ ਸੀ | ਇਸ ਪਰਿਵਾਰ ਦੀਆਂ 2 ਲੜਕੀਆਂ ਦੀ ਪੜ੍ਹਾਈ ਦਾ ਖਰਚਾ ਅਤੇ ਹੋਰ ਸਮੱਸਿਆ ਦਾ ਹੱਲ ਅਸੀਂ ਆਪਣੇ ਵਲੋਂ ਕਰਾਂਗੇ | ਇਯਾਲੀ ਨੇ ਅੱਗੇ ਕਿਹਾ ਕਿ ਹਲਕੇ ਦੇ ਹਰ ਪਿੰਡ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਹੋਰ ਮੁਸ਼ਕਿਲਾਂ ਦੇ ਹੱਲ ਲਈ ਸਾਡੀ ਪੂਰੀ ਟੀਮ ਹਰ ਸਮੇਂ ਸਹਿਯੋਗ ਦੇਣ ਲਈ ਵਚਨਬੱਧ ਹੈ | ਇਸ ਮੌਕੇ ਸਰਪੰਚ ਹਾਕਮ ਸਿੰਘ ਦਸਮੇਸ਼ ਡੇਅਰੀ ਵਾਲਿਆਂ ਨੇ ਇਸ ਨੇਕ ਕਾਰਜ ਲਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਦੀਪ ਕੌਰ ਲਤਾਲਾ ਮੈਂਬਰ ਜ਼ਿਲਾ ਪ੍ਰੀਸ਼ਦ, ਗੁਰਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਪੰਚ ਬਲਦੇਵ ਸਿੰਘ, ਪੰਚ ਕਰਨੈਲ ਕੌਰ, ਪੰਚ ਸੋਹਣ ਸਿੰਘ, ਗੁਰਵੀਰ ਸਿੰਘ ਗੁਰੀ ਸਾਬਕਾ ਸਰਪੰਚ, ਸੁਰਜੀਤ ਸਿੰਘ, ਅਮਨਦੀਪ ਸਿੰਘ ਔਲਖ, ਮਨੀ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਸਮਾਪਤ <br/> ਅਗਲੀ ਖ਼ਬਰ ਆਲੂ ਉਤਪਾਦਕਾਂ ਨੂੰ ਭਾਰੀ ਸੰਕਟ 'ਚੋਂ ਕੱਢਣ ਲਈ ਪੰਜਾਬ ਸਰਕਾਰ ਖ਼ਰੀਦ ਲਈ ਅੱਗੇ ਆਵੇ- ਲਲਤੋਂ/ਤਲਵੰਡੀ <br/>
Ad Position 24