05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੀ. ਐਮ. ਸ੍ਰੀ. ਸ. ਹਾਈ ਸਕੂਲ ਬੇਗੋਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਦੋਰਾਹਾ, 4 ਅਪ੍ਰੈਲ (ਪੱਤਰ ਪ੍ਰੇਰਕ)-ਪੀ. ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਬੇਗੋਵਾਲ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੇ ਬਾਰੇ ਅਧਿਆਪਕ ਵਿਸ਼ਵਿੰਦਰ ਵਸ਼ਿਸ਼ਟ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸ਼ਬਦ ਗਾਇਨ, ਗੀਤ, ਗਿੱਧਾ, ਭੰਗੜਾ, ਰਾਜਸਥਾਨ ਨਾਚ ਆਦਿ ਪੇਸ਼ ਕੀਤੇ | ਮੁੱਖ ਅਧਿਆਪਕਾ ਬਲਜੀਤ ਕੌਰ ਨੇ ਸਨਮਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੰਦਿਆਂ ਦੂਸਰੇ ਬੱਚਿਆਂ ਨੂੰ ਵੀ ਪੜ੍ਹਾਈ, ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਸਖ਼ਤ ਮਿਹਨਤ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਮਾਤਾ ਪਿਤਾ ਤੋਂ ਪੂਰਨ ਸਹਿਯੋਗ ਦੀ ਆਸ ਪ੍ਰਗਟਾਈ | ਪੜ੍ਹਾਈ, ਉੱਤਮ ਹਾਜ਼ਰੀ ਅਤੇ ਖੇਡਾਂ ਆਦਿ ਵਿੱਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਸਮੇਂ ਸਮੇਂ ਸਕੂਲ ਦੇ ਸਹਿਯੋਗੀ ਰੁਪਿੰਦਰਪਾਲ ਸਿੰਘ, ਰਣਜੀਤ ਸਿੰਘ, ਸਤਿੰਦਰਦੀਪ ਕੌਰ, ਜੁਗਰਾਜ ਸਿੰਘ, ਰੁਪਿੰਦਰ ਕੌਰ, ਮਨਜੀਤ ਕੌਰ, ਸਕੂਲ ਦੀ ਐਸ.ਐਮ.ਸੀ. ਕਮੇਟੀ ਮੈਂਬਰ ਅਮਰੀਕ ਸਿੰਘ, ਹਰਵਿੰਦਰ ਸਿੰਘ, ਮਨਦੀਪ ਕੌਰ, ਜਸਵੀਰ ਕੌਰ, ਸੁਰਿੰਦਰ ਕੌਰ, ਸੁਖਵਿੰਦਰ ਕੌਰ, ਪੰਚਾਇਤ ਮੈਂਬਰ ਸੰਦੀਪ ਕੌਰ, ਕਰਮਜੀਤ ਕੌਰ, ਸਾਬਕਾ ਅਧਿਆਪਕ ਹਰਪ੍ਰੀਤ ਕੌਰ, ਬਲਵਿੰਦਰ ਕੌਰ, ਕਰਮਜੀਤ ਕੌਰ, ਪਰਮਿੰਦਰ ਸਿੰਘ, ਕਮਲਜੀਤ ਸਿੰਘ, ਸਤਿੰਦਰਪਾਲ ਸਿੰਘ, ਸੁਖਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਵਿੱਚ ਲਗਾਏ ਗਏ ਦੋ ਨਵੇਂ ਆਈ ਐਫ. ਪੀ. ਪੈਨਲਾਂ ਦਾ ਉਦਘਾਟਨ ਕੀਤਾ ਗਿਆ ਅਤੇ ਵਿਭਾਗੀ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਵੀ ਕੀਤੀ ਗਈ | ਇਸ ਸਮੇਂ ਸਕੂਲ ਦੇ ਸਮੂਹ ਸਟਾਫ ਜਸਵੀਰ ਸਿੰਘ, ਤਲਵਿੰਦਰ ਸਿੰਘ, ਰੇਨੂ ਬਾਲਾ, ਤਜਿੰਦਰ ਕੌਰ, ਰਵਿੰਦਰ ਕੌਰ, ਗੁਰਿੰਦਰ ਕੌਰ, ਰੁਪਿੰਦਰ ਕੌਰ, ਜਸਵੀਰ ਕੌਰ, ਅਮਨਪ੍ਰੀਤ ਕੌਰ, ਮਨਦੀਪ ਕੌਰ, ਅਕਵੀਰ ਕੌਰ, ਪੁਸ਼ਪਿੰਦਰ ਕੌਰ, ਰਮਨਦੀਪ, ਰਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਆਪਣਾ ਪੂਰਨ ਸਹਿਯੋਗ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਸਰਕਾਰੀ ਕਾਲਜ ਰਾੜਾ ਸਾਹਿਬ ਵਿਖੇ ਰਚਨਾਤਮਿਕ ਗਤੀਵਿਧੀਆਂ ਸੰਬੰਧੀ ਮੁਕਾਬਲੇ ਕਰਵਾਏ <br/>
Ad Position 24