05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡੀ. ਸੀ. ਦਫ਼ਤਰ ਲੁਧਿਆਣਾ ਅੱਗੇ ਰੋਸ ਪ੍ਰਦਰਸ਼ਨ 'ਚ ਭਾਕਿਯੂ ਡਕੌਂਦਾ ਜਥੇਬੰਦੀ ਵੱਡੀ ਪੱਧਰ 'ਤੇ ਸ਼ਮੂਲੀਅਤ ਕਰੇਗੀ-ਸੂਬਾ ਪ੍ਰਧਾਨ ਧਨੇਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਜਗਰਾਉਂ/ਹਠੂਰ, 4 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ, ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਪਿੰਡ ਦੇਹੜਕਾ ਵਿਖੇ ਹੋਈ | ਇਸ ਸਬੰਧੀ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 6 ਅਪ੍ਰੈਲ ਨੂੰ ਸੂਬੇ ਭਰ 'ਚ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ 'ਚ ਡੀ.ਸੀ. ਦਫ਼ਤਰ ਲੁਧਿਆਣਾ ਅੱਗੇ ਵੀ ਵਿਸ਼ਾਲ ਸਾਂਝਾ ਧਰਨਾ ਦਿੱਤਾ ਜਾ ਰਿਹਾ ਹੈ | ਉਨਾਂ ਦੱਸਿਆ ਕਿ ਇਸ ਧਰਨੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਬਰਬਾਦ ਕਰਨ ਵਾਲੀਆਂ ਨੀਤੀਆਂ ਅਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ | ਉਨਾਂ ਦੱਸਿਆ ਕਿ ਇਸ ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਰਕਰ ਵੱਡੀ ਗਿਣਤੀ ਵਿਚ ਭਾਗ ਲੈਣਗੇ | ਸੂਬਾ ਪ੍ਰਧਾਨ ਧਨੇਰ ਨੇ ਕਿਹਾ ਕਿ ਇੰਨਾਂ ਧਰਨਿਆਂ ਰਾਹੀਂ ਕੇਂਦਰੀ ਤੇ ਸੂਬਾ ਹਕੂਮਤ ਤੋਂ ਅਮਰੀਕਾ ਨਾਲ ਕਿਸਾਨ ਅਤੇ ਲੋਕ ਵਿਰੋਧੀ ਵਪਾਰ ਸਮਝੌਤੇ ਨੂੰ ਰੱਦ ਕਰਨ, ਬਿਜਲੀ ਤੇ ਬੀਜ ਐਕਟ ਰੱਦ ਕਰਨ, ਜੀ.ਰਾਮ.ਜੀ. ਸਕੀਮ ਰੱਦ ਕਰਕੇ ਮਨਰੇਗਾ ਸਕੀਮ ਬਹਾਲ ਕਰਨ, ਮਜ਼ਦੂਰ ਜਮਾਤ ਦਾ ਗਲਾ ਘੁੱਟਣ ਲਈ ਲਿਆਂਦੇ ਕਿਰਤ ਕੋਡ ਬਹਾਲ ਕਰਨ, ਪਾਣੀਆਂ ਦੇ ਗੰਭੀਰ ਮਸਲੇ ਦਾ ਠੋਸ ਹੱਲ ਕਰਨ, ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਦੇਣ, ਦਿੱਲੀ ਕਿਸਾਨ ਸੰਘਰਸ਼ ਸਮੇਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ | ਇਸ ਸਮੇਂ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਦੱਸਿਆ ਕਿ 12 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਲਈ ਵਿਦਵਾਨਾਂ ਵਿਖੇ ਰੱਖੀ ਵਿਸ਼ਾਲ ਕਾਨਫ਼ਰੰਸ 'ਚ ਵੀ ਉਨਾਂ ਦੀ ਜਥੇਬੰਦੀ ਦਾ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ | ਜ਼ਿਲਾ ਵਿੱਤ ਸਕੱਤਰ ਤਰਸੇਮ ਸਿੰਘ ਬੱਸੂਵਾਲ, ਜ਼ਿਲਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ ਨੇ ਬੀਤੇ ਦੋ ਦਿਨਾਂ ਚ ਪੰਜਾਬ ਦੇ ਕੁਝ ਜ਼ਿਲਿਆਂ ਵਿਚ ਭਾਰੀ ਗੜੇਮਾਰੀ ਅਤੇ ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਯੋਗ ਮੁਆਵਜ਼ਾ ਕਿਸਾਨਾਂ-ਮਜ਼ਦੂਰਾਂ ਨੂੰ ਤੁਰੰਤ ਦੇਣ ਦੀ ਮੰਗ ਕੀਤੀ | ਇਸ ਸਮੇਂ ਬੇਅੰਤ ਸਿੰਘ ਬਾਣੀਏਵਾਲ, ਜਸਵਿੰਦਰ ਸਿੰਘ ਭੁਮਾਲ, ਰਜਿੰਦਰ ਸਿੰਘ ਭਨੋਹੜ, ਅਜੀਤ ਸਿੰਘ ਧਾਂਦਰਾ, ਸਰਬਜੀਤ ਸਿੰਘ ਧੂੜਕੋਟ, ਆਤਮਾ ਸਿੰਘ ਬੱਸੂਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਉੱਤਰੀ ਭਾਰਤ ਦੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ...
Ad Position 24