29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਸਪਾ ਦੇ ਪੁਰਾਣੇ ਵਰਕਰਾਂ ਵਲੋਂ ਪਾਰਟੀ ਨੂੰ ਮੁੜ ਸਰਗਰਮ ਕਰਨ ਲਈ ਮੁੱਲਾਂਪੁਰ-ਦਾਖਾ 'ਚ ਮੀਟਿੰਗ 9 ਨੂੰ

Ad Position 21
No active advertisement
ਅਜੀਤ ਡੈਸਕ 06-04-2026
ਹੰਬੜਾਂ, 5 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਬਹੁਜਨ ਸਮਾਜ ਪਾਰਟੀ ਦੇ ਉਹ ਪੁਰਾਣੇ ਵਰਕਰ ਜਿਨ੍ਹਾਂ ਨੇ ਕਿਸੇ ਨਾ ਕਿਸੇ ਕਾਰਨ ਪਾਰਟੀ ਸਰਗਰਮੀਆਂ ਤੋਂ ਦੂਰੀ ਬਣਾਈ ਹੋਈ ਸੀ ਤੇ ਹੁਣ ਉਨ੍ਹਾਂ ਨੂੰ ਮੁੜ ਸਰਗਰਮ ਕਰਨ ਦੇ ਮੰਤਵ ਨਾਲ ਮਿਤੀ 09 ਅਪ੍ਰੈਲ, ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਰਾਏਕੋਟ ਰੋਡ ਨੇੜੇ ਪੁਰਾਣੇ ਰੇਲਵੇ ਫਾਟਕ, ਗੁਰਦੁਆਰਾ ਸੰਤ ਬਾਬਾ ਮੱਖਣ ਦਾਸ ਜੀ ਮੁੱਲਾਂਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਵਿਖੇ ਮੀਟਿੰਗ ਰੱਖੀ ਹੈ | ਇਸ ਸੰਬੰਧੀ ਬਹੁਜਨ ਸਮਾਜ ਪਾਰਟੀ (ਯੂਥ ਵਿੰਗ) ਤਹਿਸੀਲ ਜਗਰਾਉਂ ਦੇ ਸਾਬਕਾ ਪ੍ਰਧਾਨ ਹਰਮਿੰਦਰ ਸਿੰਘ ਸਵੱਦੀ, ਨਛੱਤਰ ਸਿੰਘ ਸਾਬਕਾ ਸਰਪੰਚ ਭੱਠਾਧੂਹਾ ਅਤੇ ਗੁਰਮੇਲ ਸਿੰਘ ਪੰਡੋਰੀ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਸਪਾ ਦੇ ਜਨਮਦਾਤਾ ਕਾਂਸ਼ੀ ਰਾਮ ਜੀ ਨੇ ਬਿਨ੍ਹਾਂ ਪੈਸੇ, ਬਿਨ੍ਹਾਂ ਸਾਧਨਾਂ ਤੋਂ ਭੁੱਖਣ ਭਾਣੇ ਰਹਿ ਕੇ ਦਿਨ-ਰਾਤ ਇਕ ਕਰਕੇ ਬਹੁਜਨ ਸਮਾਜ ਪਾਰਟੀ ਨੂੰ ਦੇਸ਼ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਬਣਾਇਆ ਅਤੇ ਰਾਸ਼ਟਰੀ ਮਾਨਤਾ ਦੁਆਈ | ਸਾਹਿਬ ਕਾਂਸ਼ੀ ਰਾਮ ਦੇ ਇਸ ਦੁਨੀਆਂ ਤੋਂ ਚਲੇ ਜਾਣ ਬਾਅਦ ਬਹੁਤ ਸਾਰੇ ਲੋਕਾਂ ਨੇ ਆਪਣੇ ਘਰੇਲੂ ਰੁਝੇਵਿਆਂ ਕਾਰਨ, ਪਾਰਟੀ ਆਗੂਆਂ ਨਾਲ ਮੱਤਭੇਦਾਂ ਜਾਂ ਕਈ ਹੋਰ ਕਾਰਨਾਂ ਕਰਕੇ ਪਾਰਟੀ ਸਰਗਰਮੀਆਂ ਤੋਂ ਦੂਰੀ ਬਣਾਈ ਹੋਈ ਸੀ | ਉਹ ਹੁਣ ਮਹਿਸੂਸ ਕਰਦੇ ਹਨ ਕਿ ਸਾਨੂੰ ਸਾਹਿਬ ਕਾਂਸ਼ੀ ਰਾਮ ਦੀ ਗੈਰਹਾਜ਼ਰੀ 'ਚ ਬਸਪਾ ਤੋਂ ਦੂਰੀ ਬਣਾਉਣ ਦੀ ਬਜਾਏ ਪਹਿਲਾਂ ਨਾਲੋਂ ਵੀ ਜ਼ਿਆਦਾ ਕੰਮ ਕਰਨਾ ਚਾਹੀਦਾ ਸੀ ਤੇ ਹੁਣ ਆਪਣੀ ਇਸ ਭੁੱਲ ਨੂੰ ਸੁਧਾਰਨ ਲਈ ਆਪਣੇ ਸਮਾਜ ਦੇ ਦੁੱਖ ਦਰਦ ਨੂੰ ਮਹਿਸੂਸ ਕਰਨ ਵਾਲੇ ਇਨ੍ਹਾਂ ਸਾਰੇ ਪੁਰਾਣੇ ਆਗੂਆਂ, ਵਰਕਰਾਂ ਨੇ ਫ਼ੈਸਲਾ ਕੀਤਾ ਹੈ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਸਪਾ ਦੀ ਸਰਕਾਰ ਬਣਾਉਣ ਲਈ ਹੁਣ ਕੋਈ ਕਸਰ ਨਹੀਂ ਛੱਡਣਗੇ | ਪੰਜਾਬ 'ਚ ਬਹੁਜਨ ਸਮਾਜ ਪਾਰਟੀ ਦੀ ਲਹਿਰ ਖੜ੍ਹੀ ਕਰਨ ਲਈ ਅਗਲੇ ਪ੍ਰੋਗਰਾਮ ਉਲੀਕਣ ਲਈ ਮੁੱਲਾਂਪੁਰ ਦਾਖਾ ਵਿਖੇ ਇਹ ਮੀਟਿੰਗ ਰੱਖੀ ਗਈ ਹੈ | ਇਸ ਮੌਕੇ ਉਨ੍ਹਾਂ ਸਾਹਿਬ ਕਾਂਸ਼ੀ ਰਾਮ ਦੇ ਉਤਰਾਧਿਕਾਰੀ ਅਤੇ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੀ ਅਗਵਾਈ 'ਚ ਭਰੋਸਾ ਰੱਖਣ ਵਾਲੇ ਬਸਪਾ ਸਮਰਥਕਾਂ ਨੂੰ ਇਸ ਮੀਟਿੰਗ ਵਿਚ ਜ਼ਰੂਰ ਪਹੁੰਚਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦਾ ਨੁਕਸਾਨ ਕਰ ਰਹੇ ਨਸ਼ੇੜੀ ਤੇ ਚੋਰ ਗਰੋਹਾਂ 'ਤੇ ਪੁਲਿਸ ਪ੍ਰਸ਼ਾਸਨ ਸ਼ਿਕੰਜਾ ਕੱਸੇ- ਪ੍ਰਧਾਨ ਢੱਟ ਅਗਲੀ ਖ਼ਬਰ 'ਆਪ' ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਿਰਫ਼ ਡਰਾਮਾ-ਬੀਰਮੀ <br/>
Ad Position 24