29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਿੰਡ ਫਤਿਹਗੜ੍ਹ ਸਿਵੀਆਂ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 06-04-2026

'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਹਰ ਵਰਗ ਖੁਸ਼-ਵਿਧਾਇਕਾ ਬੀਬੀ ਮਾਣੂੰਕੇ
ਜਗਰਾਉਂ, 5 ਅਪ੍ਰੈਲ (ਵਿਨੋਦ ਕੁਮਾਰ)-ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਫਤਿਹਗੜ੍ਹ ਸਿਵੀਆਂ ਦੇ ਚਾਰ ਮੌਜੂਦਾ ਪੰਚ ਅਤੇ ਦਰਜਨਾਂ ਪਰਿਵਾਰ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵੱਖ-ਵੱਖ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ਕਰਦਿਆਂ ਕਿਹਾ ਕਿ 'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਹਰ ਵਰਗ ਖੁਸ਼ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੂਰਾ ਕਰ ਦਿੱਤਾ ਹੈ, ਜਿਸ ਕਰਕੇ ਲੋਕਾਂ ਦਾ ਪਾਰਟੀ 'ਚ ਵਿਸ਼ਵਾਸ ਦਿ੍ੜ ਹੋ ਗਿਆ ਹੈ ਅਤੇ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ 'ਆਪ' ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਮੁਫ਼ਤ ਬਿਜਲੀ ਸਪਲਾਈ, ਹਰ ਪੰਜਾਬ ਵਾਸੀ ਦਾ 10 ਲੱਖ ਤੱਕ ਮੁਫ਼ਤ ਇਲਾਜ, ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ, ਬੇਰੁਜ਼ਗਾਰਾਂ ਨੂੰ ਨੌਕਰੀਆਂ, ਸਿਹਤ ਤੇ ਸਿੱਖਿਆ ਦੇ ਖੇਤਰ ਸਮੇਤ ਹੋਰ ਇਤਿਹਾਸਕ ਕਾਰਜ ਕੀਤੇ ਗਏ ਹਨ, ਜਿਸ ਕਾਰਨ ਪੰਜਾਬ ਵਾਸੀ ਮੁੜ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਪੰਚ ਸੇਵਕ ਸਿੰਘ, ਪੰਚ ਜੀਵਨ ਸਿੰਘ, ਪੰਚ ਹਰਦੀਪ ਸਿੰਘ, ਪੰਚ ਜਗਜੀਵਨ ਸਿੰਘ ਤੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਜਿੰਨ੍ਹਾਂ ਦਾ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ਸ਼ੇਖਦੌਲਤ, ਜਗਤਾਰ ਸਿੰਘ ਰਸੂਲਪੁਰ, ਜਗਸੀਰ ਸਿੰਘ ਗਾਲਿਬ ਖੁਰਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੈਰਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮੌਜੂਦਗੀ 'ਚ ਮਾਰਿਆ ਛਾਪਾ, 22 ਨੌਜਵਾਨਾਂ ਨੂ... ਅਗਲੀ ਖ਼ਬਰ ਲੜਾਈ ਸੱਤ ਸਮੁੰਦਰੋਂ ਪਾਰ ਤੇ ਮਹਿੰਗਾਈ ਹੋ ਗਈ ਵਿਚ ਬਾਜ਼ਾਰ
Ad Position 24