ਸਿੱਧਵਾਂ ਬੇਟ, 5 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਨਾਲ ਸਬੰਧਿਤ ਵੱਖ-ਵੱਖ ਆਗੂਆਂ ਨੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ ਅਤੇ ਹਰਕਿੰਦਰ ਸਿੰਘ ਇਯਾਲੀ ਦੇ ਭਾਣਜੇ ਅਰਜਨ ਸਿੰਘ ਵਿਰਕ (23) ਪੁੱਤਰ ਸਵ: ਨਰਿੰਦਰ ਸਿੰਘ ਵਿਰਕ ਦੀ ਭਰ ਜਵਾਨੀ ਵਿਚ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ, ਪ੍ਰਧਾਨ ਬਿੰਦਰ ਮਨੀਲਾ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਸਾਬਕਾ ਚੇਅਰਮੈਨ ਸਵਰਨ ਸਿੰਘ ਤਿਹਾੜਾ, ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ ਸਦਰਪੁਰਾ, ਸਾਬਕਾ ਵਾਈਸ ਚੇਅਰਮੈਨ ਵਰਦੀਪ ਸਿੰਘ ਦੀਪਾ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਡਾਇ: ਸਿਰਮਜੀਤ ਸਿੰਘ ਗਿੱਲ, ਅਜਮੇਰ ਸਿੰਘ ਖ਼ਾਲਸਾ, ਬਲਜੀਤ ਸਿੰਘ ਪੰਧੇਰ, ਸਾਬਕਾ ਸਰਪੰਚ ਜਗਦੇਵ ਸਿੰਘ ਦਿਉਲ, ਮਾ: ਬਲਬਹਾਦਰ ਸਿੰਘ ਸਦਰਪੁਰਾ, ਸਾਬਕਾ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ, ਸਾਬਕਾ ਸੰਮਤੀ ਮੈਂਬਰ ਬਲਕਾਰ ਸਿੰਘ ਬਿੱਲਾ, ਮਹਿੰਦਰਪਾਲ ਸਿੰਘ ਮਾਨ, ਸਾਬਕਾ ਸਰਪੰਚ ਬਲਵਿੰਦਰ ਸਿੰਘ ਸੇਖਕੁਤਬ, ਇਕਬਾਲ ਸਿੰਘ ਸਿੱਧੂ, ਸਾਬਕਾ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਕਾਲਾ, ਗੁਰਦੀਪ ਸਿੰਘ ਬੁੱਟਰ, ਸਵਰਨਜੀਤ ਸਿੰਘ ਆਦਿ ਨੇ ਆਖਿਆ ਕਿ ਇਸ ਬੇਵਕਤੀ ਮੌਤ ਹੋਣ ਨਾਲ ਵਿਰਕ ਅਤੇ ਗਰੇਵਾਲ ਪਰਿਵਾਰ ਨੂੰ ਜੋ ਘਾਟਾ ਪਿਆ ਉਸਨੂੰ ਨਾ ਤਾਂ ਸ਼ਬਦਾਂ ਨਾਲ ਬਿਆਨ ਕੀਤਾ ਜਾ ਸਕਦਾ ਅਤੇ ਨਾ ਹੀ ਭੁਲਾਇਆ ਜਾ ਸਕਦਾ |