ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਗੁਣ ਵੀ ਸਿਖਾਏ ਜਾਂਦੇ ਹਨ-ਪਿ੍ੰਸੀਪਲ ਸਰਬਜੀਤ ਕੌਰ <br/>
ਅਜੀਤ ਡੈਸਕ
06-04-2026
ਰਾਏਕੋਟ, 5 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਲੜਕੀਆਂ ਨੂੰ ਮਿਆਰੀ ਸਿੱਖਿਆ ਗ੍ਰਹਿਣ ਕਰਵਾਉਣ 'ਚ ਚੰਗਾ ਨਾਮਣਾ ਖੱਟਣ ਵਾਲੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਨੌਵੀਂ ਤੋਂ ਬਾਰ੍ਹਵੀਂ (ਮੈਡੀਕਲ, ਨਾਨ-ਮੈਡੀਕਲ, ਕਾਮਰਸ, ਆਰਟਸ) ਕਲਾਸ ਤੱਕ ਦੇ ਦਾਖ਼ਲੇ ਸ਼ੁਰੂ ਹਨ | ਉਨ੍ਹਾਂ ਅੱਗੇ ਦੱਸਿਆ ਕਿ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਇਲਾਕੇ ਦਾ ਇਕੋ-ਇਕ ਲੜਕੀਆਂ ਦਾ ਸਕੂਲ ਹੈ, ਜਿੱਥੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਨੈਤਿਕ ਗੁਣ ਵੀ ਪੜ੍ਹਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਕੈਂਪਸ ਵਿਚ ਅਨੇਕਾਂ ਸਹੂਲਤਾਂ ਜਿਵੇਂ ਸ਼ਾਨਦਾਰ ਇਮਾਰਤ, ਵਧੀਆ ਸਕੂਲ ਬੱਸਾਂ, ਹਰਾ-ਭਰਾ ਖੇਡ ਗਰਾਊਾਡ, ਨਿਪੁੰਨ ਤੇ ਮਿਹਨਤੀ ਸਟਾਫ਼, ਅਨੇਕਾਂ ਵਿੱਦਿਅਕ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਉਣਾ ਆਦਿ ਉਪਲੱਬਧ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਬੋਰਡ ਕਲਾਸਾਂ ਦੇ ਨਤੀਜੇ ਹਰ ਸਾਲ 100 ਫ਼ੀਸਦੀ ਆ ਰਹੇ ਹਨ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਸਾਡੇ ਸਕੂਲ ਨਾਲ ਸੰਪਰਕ ਕੀਤਾ ਜਾਵੇ |