29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆਲੀਵਾਲ ਵਿਚ ਗਲੀਆਂ ਦੇ ਵਿਕਾਸ ਕਾਰਜਾਂ ਦਾ ਜਸਕਰਨ ਦਿਓਲ ਵਲੋਂ ਨਿਰੀਖਣ

Ad Position 21
No active advertisement
ਅਜੀਤ ਡੈਸਕ 06-04-2026
ਭੂੰਦੜੀ, 5 ਅਪ੍ਰੈਲ (ਕੁਲਦੀਪ ਸਿੰਘ ਮਾਨ)-ਪਿੰਡ ਆਲੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਗਲੀਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕ ਟਾਇਲਾਂ ਆਪਣੇ ਨਿੱਜੀ ਖ਼ਰਚੇ 'ਤੇ ਲਗਵਾਈਆਂ ਜਾ ਰਹੀਆਂ ਹਨ ਅਤੇ ਜਿੰਨੇ੍ਹ ਵੀ ਵਿਕਾਸ ਕਾਰਜ ਅਧੂਰੇ ਰਹਿ ਗਏ ਹਨ, ਉਹ ਜਲਦ ਹੀ ਆਪਣੀ ਜੇਬ੍ਹ ਵਿਚੋਂ ਪੂਰੇ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਪਿੰਡਾਂ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪਿੰਡ ਦੇ ਬਾਕੀ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਵਾਉਣ ਲਈ ਵਚਨਬੱਧ ਹਨ | ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਗਲੀਆਂ ਦੀ ਹਾਲਤ ਕਾਫ਼ੀ ਸਮੇਂ ਤੋਂ ਬਹੁਤ ਖ਼ਰਾਬ ਸੀ ਅਤੇ ਬਰਸਾਤ ਦੇ ਦਿਨਾਂ ਵਿਚ ਇੰਨ੍ਹਾਂ ਵਿਚੋਂ ਲੰਘਣਾ ਬਹੁਤ ਅÏਖਾ ਹੋ ਜਾਂਦਾ ਸੀ | ਉਨ੍ਹਾਂ ਕਿਹਾ ਕਿ ਕਈ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ | ਹੁਣ ਜਸਕਰਨ ਸਿੰਘ ਦਿਓਲ ਵਲੋਂ ਆਪਣੇ ਖ਼ਰਚੇ 'ਤੇ ਇਹ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾਂ, ਤਰਲੋਚਨ ਸਿੰਘ ਭਰੋਵਾਲ, ਅਮਨਦੀਪ ਸਿੰਘ ਤੂਰ ਸਵੱਦੀ, ਪੰਚ ਕਰਨੈਲ ਸਿੰਘ ਕਾਕੂ, ਗੁਰਦੀਪ ਸਿੰਘ ਪੰਚ, ਪੰਚ ਹਰਜੀਤ ਸਿੰਘ, ਪੰਚ ਜਗਪਾਲ ਸਿੰਘ ਭੋਲਾ, ਪੰਚ ਗੁਰਦੀਪ ਸਿੰਘ, ਭਿੰਦਰ ਕੌਰ ਪੰਚ, ਨੰਬਰਦਾਰ ਚੂਹੜ ਸਿੰਘ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਸੁਰਜੀਤ ਸਿੰਘ ਅਲੀਵਾਲ, ਡਾ. ਸੋਨੂ ਤਲਵੰਡੀ, ਅਮਰਜੀਤ ਸਿੰਘ ਤਲਵੰਡੀ, ਬਾਬਾ ਕਪੂਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ, ਅਜੈ ਸਿੰਘ, ਮਹਿੰਦਰ ਸਿੰਘ, ਹਰਭਿੰਦਰ ਕੌਰ, ਮਨਜੀਤ ਕੌਰ ਭੱਠਲ, ਅਮਰੀਕ ਸਿੰਘ ਮੀਕਾ, ਦਰਸ਼ਨ ਸਿੰਘ, ਬਚਿੱਤਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀਬੀਆਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਦੀ ਨਵੀਂ ਇਮਾਰਤ ਬਣਾ ਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਕੀਤੀ ਅਰਪਿਤ ਅਗਲੀ ਖ਼ਬਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਗੁਣ ਵੀ ਸਿਖਾਏ ਜਾਂਦੇ ਹਨ-ਪਿ੍ੰਸੀਪਲ ਸਰਬਜੀਤ ਕੌਰ <br/>
Ad Position 24