ਚੌਂਕੀਮਾਨ, 5 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਵਿਖੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਦੀ ਅਗਵਾਈ ਵਿਚ ਸਮੁੱਚੀ ਪੰਚਾਇਤ ਬਲਵਿੰਦਰ ਸਿੰਘ, ਰਣਜੀਤ ਸਿੰਘ, ਕਰਮਿੰਦਰ ਸਿੰਘ, ਗੁਰਚਰਨ ਸਿੰਾਘ, ਬੀਬੀ ਅਮਰਜੀਤ ਕੌਰ, ਬੀਬੀ ਜਸਵਿੰਦਰ ਕੌਰ ਤੇ ਬੀਬੀ ਦਵਿੰਦਰ ਕੌਰ ਅਤੇ ਪਤਵੰਤੇ ਸੱਜਣ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸਿੱਧਵਾਂ, ਮਾ: ਪਰਮਜੀਤ ਸਿੰਘ ਸਿੱਧਵਾਂ, ਗੁਰਚੇਤ ਸਿੰਘ ਸਿੱਧਵਾਂ, ਧੰਨਪ੍ਰੀਤ ਸਿੰਘ ਅਮਰੀਕਾ, ਹਰਮਿੰਦਰ ਸਿੰਘ ਕੈਨੇਡਾ, ਦਲਜੀਤ ਸਿੰਘ ਸਿੱਧੂ, ਡਾ: ਸੁਖਜੀਤ ਸਿੰਘ ਸਿੱਧੂ, ਹਰਮਿੰਦਰ ਸਿੰਘ, ਮਾ: ਅਮਰਪਾਲ ਸਿੰਘ, ਅਮਰਿੰਦਰ ਸਿੰਘ ਕੈਨੇਡਾ, ਹਰਦਿਆਲ ਸਿੰਘ ਕੈਨੇਡਾ, ਮਾ: ਜਗਜੀਤ ਸਿੰਘ, ਹਰਪ੍ਰੀਤ ਸਿੰਘ ਹੈਰੀ, ਅਮਰੀਕ ਸਿੰਘ ਸਿੱਧੂ, ਮੈਨਜਰ ਜਗਜੀਵਨ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਗੁਰਵਿੰਦਰ ਸਿੰਘ ਸਿੱਧਵਾਂ, ਗੁਰਦੀਪ ਸਿੰਘ ਸਿੱਧੂ, ਜਗਦੀਪ ਸਿੰਘ ਸਿੱਧੂ, ਬੌਬੀ ਕੈਨੇਡਾ ਵਲੋਂ ਗ੍ਰਾਮ ਪੰਚਾਇਤ, ਮੀਰੀ ਪੀਰੀ ਟਰੱਸਟ ਯੂ.ਐੱਸ.ਏ, ਐੱਨ.ਆਰ.ਆਈਜ਼, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਕਵੀਸ਼ਰ ਰਣਜੀਤ ਸਿੰਘ ਸਿੱਧਵਾਂ ਦੇ ਪਰਿਵਾਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਦੀ ਨਵੀਂ ਇਮਾਰਤ ਬਣਾ ਕੇ ਸਕੂਲ ਮੁਖੀ ਮੈਡਮ ਸਰਬਜੀਤ ਕੌਰ, ਮੈਡਮ ਮਨਿੰਦਰ ਸਿੰਘ, ਮੈਡਮ ਰਾਜਿੰਦਰ ਕੌਰ ਤੇ ਸਕੂਲ ਵਿਦਿਆਰਥੀਆਂ ਨੂੰ ਅਰਪਿਤ ਕੀਤੀ | ਇਸ ਮੌਕੇ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸਰਬਜੀਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ | ਇਸ ਮੌਕੇ ਸਮੁੱਚੀ ਸੰਗਤ ਵਲੋਂ ਗੁਰੂ ਸਾਹਿਬਾਨਾਂ ਅੱਗੇ ਮੇਹਰ ਭਰਿਆ ਹੱਥ ਰੱਖਣ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸੀਨੀਅਰ 'ਆਪ' ਆਗੂ ਪ੍ਰੋ: ਸੁਖਵਿੰਦਰ ਸਿੰਘ, ਪਨਗ੍ਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਿੱਖਿਆ ਵਿਭਾਗ ਵਲੋਂ ਬਲਵੀਰ ਸਿੰਘ ਬਾਸੀਆਂ, ਸੁਖਦੀਪ ਸਿੰਘ ਮਲਕ ਤੇ ਸੈਂਟਰ ਹੈੱਡ ਟੀਚਰ ਰਛਪਾਲ ਸਿੰਘ ਉਚੇਚੇ ਤੌਰ 'ਤੇ ਸਮਾਗਮਾਂ ਵਿਚ ਪਹੁੰਚੇ | ਇਸ ਮੌਕੇ ਮਾ: ਪਰਮਜੀਤ ਸਿੰਘ ਸਿੱਧਵਾਂ ਨੇ ਗ੍ਰਾਮ ਪੰਚਾਇਤ ਵਲੋਂ ਸਮਾਗਮ ਵਿਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਸਕੂਲ ਦੀ ਇਮਾਰਤ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਅਤੇ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਨੇ ਸਕੂਲ ਦੀ ਨਵੀਂ ਇਮਾਰਤ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਹਿਯੋਗੀ ਸੱਜਣਾਂ ਸਮੇਤ ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੇ ਸਹਿਯੋਗ ਸਦਕਾ ਆਰੰਭਿਆ ਕਾਰਜ ਮੁਕੰਮਲ ਹੋਇਆ ਤੇ ਵਿਦਿਆਰਥੀਆਂ ਨੂੰ ਸਕੂਲ ਅਰਪਣ ਕੀਤਾ ਗਿਆ | ਇਸ ਮੌਕੇ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਵਿਚ ਖੁਸ਼ੀ ਦਾ ਮਾਹੌਲ ਸੀ ਤੇ ਉਨ੍ਹਾਂ ਦੇ ਚਿਹਰੇ ਖਿੜ੍ਹੇ ਹੋਏ ਸਨ | ਇਸ ਮੌਕੇ ਮੀਰੀ-ਪੀਰੀ ਵੈੱਲਫੇਅਰ ਐਜੂਕੇਸਨ ਸੁਸਾਇਟੀ ਕੈਲੇਫੋਰਨੀਆਂ ਵਲੋਂ 5ਵੀਂ ਜਮਾਤ ਵਿਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਸਕੂਲ ਮੁਖੀ ਮੈਡਮ ਸਰਬਜੀਤ ਕੌਰ ਨੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਸਮੇਤ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦਾ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ ਸਿੱਧਵਾਂ, ਯੂਥ ਆਗੂ ਸਰਨਪ੍ਰੀਤ ਸਿੰਘ ਸਰਨਾ, ਨਰਿੰਦਰ ਸਿੰਘ ਨਿੰਦਾ ਸਿੱਧਵਾਂ, ਹਰਮਿੰਦਰ ਸਿੰਘ ਰਾਣਾ ਸਿੱਧੂ ਯੂ.ਐੱਸ.ਏ, ਫਲਾਈਟ ਲੈਫਟੀਨੈਂਟ ਸੁਖਵਿੰਦਰ ਸਿੰਘ ਸਿੱਧਵਾਂ, ਰਘਬੀਰ ਸਿੰਘ ਯੂ.ਐੱਸ.ਏ., ਬਲਵਿੰਦਰ ਸਿੰਘ, ਚੇਅਰਮੈਨ ਬਲਜੀਤ ਸਿੰਘ ਬਿੱਲੂ, ਬਾਬਾ ਅਮਰਜੀਤ ਸਿੰਘ ਸਿੱਧਵਾਂ ਆਦਿ ਹਾਜ਼ਰ ਸਨ |