29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ-ਕੈਪਟਨ ਸੰਦੀਪ ਸੰਧੂ

Ad Position 21
No active advertisement
ਅਜੀਤ ਡੈਸਕ 06-04-2026
ਚੌਂਕੀਮਾਨ, 5 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਯੂਥ ਕਾਂਗਰਸੀ ਆਗੂ ਬਾਬਾ ਗੁਰਜੀਤ ਸਿੰਘ ਕੁਲਾਰ ਦੇ ਗ੍ਰਹਿ ਵਿਖੇ ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ, ਪੰਚ ਜਗਦੀਪ ਸਿੰਘ ਕੁਲਾਰ, ਪੰਚ ਬਲਰਾਜ ਸਿੰਘ ਤੇ ਸਾਬਕਾ ਪੰਚ ਗੁਰਦੀਪ ਸਿੰਘ ਕਾਲਾ ਕੁਲਾਰ ਦੀ ਅਗਵਾਈ ਵਿਚ ਇਕੱਠੇ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਮੀਟਿੰਗ ਕੀਤੀ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਸੂਬੇ ਵਿਚ ਕਾਨੂੰਨ ਵਿਵਸਥਾ ਵਿਗੜੀ ਪਈ ਹੈ ਤੇ ਸੂਬੇ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਕਿਉਂਕਿ ਸੂਬੇ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੈ ਤੇ ਉਹ ਆਏ ਦਿਨ ਫਿਰੌਤੀਆਂ ਮੰਗ ਰਹੇ ਹਨ ਤੇ ਦਿਨ ਦਿਹਾੜੇ ਲੋਕਾਂ ਦਾ ਕਤਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਬਿਆਨਾਂ ਰਾਹੀਂ ਸੂਬੇ ਦੀ ਹਾਲਤ ਨੂੰ ਬਿਹਤਰ ਦੱਸ ਰਹੇ ਹਨ ਪਰ ਜ਼ਮੀਨੀ ਪੱਧਰ 'ਤੇ ਸਰਕਾਰ ਫੇਲ੍ਹ ਹੋ ਚੁੱਕੀ ਹੈ | ਇਸ ਮੌਕੇ ਗੁਰਮੀਤ ਸਿੰਘ ਮਿੰਟੂ ਰੂਮੀ, ਨੰਬਰਦਾਰ ਦਰਸ਼ਨ ਸਿੰਘ, ਨੰਬਰਦਾਰ ਪਾਲ ਸਿੰਘ, ਪ੍ਰਧਾਨ ਜਸਵੀਰ ਸਿੰਘ, ਮੇਵਾ ਸਿੰਘ ਕੁਲਾਰ, ਬਿੱਟੂ ਪਰੋਜ, ਜਸਵਿੰਦਰ ਸਿੰਘ ਬਾਬੂ, ਸੁਦਾਗਰ ਸਿੰਘ, ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਰਾਮ ਸਰੂਪ, ਜੀਤ ਸਿੰਘ, ਰਮਨਦੀਪ ਸਿੰਘ ਰਮਨਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਈਕੋ ਕਲੱਬ ਅਧੀਨ ਸਰਕਾਰੀ ਹਾਈ ਸਕੂਲ ਭੰਮੀਪੁਰਾ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੱਲੇਦਾਰ ਯੂਨੀਅਨਾਂ ਦੀ ਸੰਘਰਸ਼ ਕਮੇਟੀ ਦੀ ਜਗਰਾਉਂ ਵਿਖੇ ਮੀਟਿੰਗ
Ad Position 24