29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕੁਦਰਤੀ ਆਫ਼ਤ ਨਾਲ ਨੁਕਸਾਨੀ ਗਈ ਫ਼ਸਲ ਦੇ ਤੁਰੰਤ ਮੁਆਵਜ਼ੇ ਦਾ ਐਲਾਨ ਕਰੇ ਸਰਕਾਰ-ਕਮਾਲਪੁਰਾ/ਚੱਕ ਭਾਈ ਕਾ <br/>

Ad Position 21
No active advertisement
ਅਜੀਤ ਡੈਸਕ 06-04-2026
ਰਾਏਕੋਟ, 5 ਅਪ੍ਰੈਲ (ਸੁਸ਼ੀਲ)-ਪਿਛਲੇ ਦਿਨੀਂ ਮੌਸਮ ਵਿਚ ਆਏ ਅਚਾਨਕ ਬਦਲਾਅ ਕਾਰਨ ਪੰਜਾਬ ਵਿਚ ਲਗਭਗ 25 ਹਜ਼ਾਰ ਏਕੜ ਫ਼ਸਲ ਤਬਾਹ ਹੋ ਚੁੱਕੀ ਹੈ ਜੋ ਕਿ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੀ ਕਿਰਸਾਨੀ ਨੂੰ ਹੋਰ ਡੂੰਘੇ ਸੰਕਟ ਵਿਚ ਡੋਬ ਦੇਵੇਗੀ, ਕਿਉਂਕਿ ਪਹਿਲਾਂ ਝੋਨੇ ਦੀ ਪੈਦਾਵਾਰ ਘੱਟ ਨਿਕਲਣ ਕਾਰਨ, ਫਿਰ ਆਲੂ ਦੀ ਬੇਕਦਰੀ ਹੋਣ ਕਰਕੇ ਅਤੇ ਹੁਣ ਭਾਰੀ ਗੜ੍ਹੇਮਾਰੀ ਹੋਣ ਕਾਰਨ ਕਿਸਾਨਾਂ 'ਤੇ ਵੱਡੀ ਮਾਰ ਪਈ ਹੈ | ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਲਈ ਆਰਥਿਕ ਪੈਕੇਜ ਦੇਣਾ ਚਾਹੀਦਾ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈ ਕਾ ਨੇ ਪ੍ਰੈੱਸ ਨਾਲ ਸਾਂਝਾ ਬਿਆਨ ਜਾਰੀ ਕਰਦਿਆਂ ਕੀਤਾ | ਇਸ ਸਮੇਂ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਇਸ ਨੁਕਸਾਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾਕੇ 100 ਫ਼ੀਸਦੀ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਆਰਥਿਕ ਪੱਖ ਤੋਂ ਡੁੱਬ ਰਹੇ ਕਿਸਾਨਾਂ ਦੀ ਬਾਂਹ ਫੜ੍ਹੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਧਾਮ ਗੀਤਾ ਪ੍ਰਚਾਰ ਮੰਦਰ ਜਗਰਾਉਂ ਵਿਖੇ ਸੰਕੀਰਤਨ ਉਤਸਵ 17 ਨੂੰ ਪ੍ਰਬੰਧਕਾਂ ਨੇ ਸਮਾਗਮ ਸੰਬੰਧੀ ਸੱਦਾ... ਅਗਲੀ ਖ਼ਬਰ ਚਾਰ ਲੇਬਰ ਕੋਡਾਂ ਖ਼ਿਲਾਫ਼ ਮਜ਼ਦੂਰ-ਮੁਲਾਜ਼ਮਾਂ ਨੇ ਕਾਲਾ ਦਿਵਸ ਮਨਾਇਆ
Ad Position 24