29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਗਵਾਨ ਮਹਾਂਵੀਰ ਸੀਨੀ. ਸੈਕੰ. ਸਕੂਲ ਰਾਏਕੋਟ ਵਿਖੇ 2 ਇੰਟਰੈਕਟਿਵ ਪੈਨਲਾਂ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਉਦਘਾਟਨ ਆਧੁਨਿਕ ਤਕਨੀਕ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਯੋਗ ਬਣਾਇਆ ਜਾਵੇਗਾ- ਵਿਧਾਇਕ ਠੇਕੇਦਾਰ ਹਾਕਮ ਸਿੰਘ

Ad Position 21
No active advertisement
ਅਜੀਤ ਡੈਸਕ 06-04-2026
ਰਾਏਕੋਟ, 5 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਜ਼ਰੀਏ ਪੀ.ਐੱਮ. ਸ੍ਰੀ ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ 73 ਇੰਚੀ ਦੋ ਇੰਟਰੈਕਟਿਵ ਪੈਨਲ (ਸਮਾਰਟ ਟੱਚ ਐੱਲ.ਸੀ.ਡੀ.) ਦੀ ਸ਼ੁਰੂਆਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਰਿਬਨ ਕੱਟ ਕੇ ਕਰਵਾਈ ਗਈ | ਉਦਘਾਟਨੀ ਸਮਾਰੋਹ ਦੌਰਾਨ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਮਾਰਟ ਟੱਚ ਐੱਲ.ਸੀ.ਡੀ ਰਾਹੀਂ ਆਧੁਨਿਕ ਤੇ ਤਕਨੀਕ ਅਧਾਰਿਤ ਸਿੱਖਿਆ ਨਾਲ ਜੋੜ੍ਹ ਕੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਉਚਾਈਆਂ ਛੂਹਣ ਲਈ ਯੋਗ ਬਣਾਇਆ ਜਾਵੇਗਾ | ਇਸ ਨਾਲ ਵਿਦਿਆਰਥੀਆਂ ਨੂੰ ਨਵੀਂਆਂ ਤਕਨੀਕਾਂ ਦੀ ਜਾਣਕਾਰੀ ਮਿਲੇਗੀ, ਜਿਸ ਨਾਲ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਰਹਿਣਗੇ | ਇਸ ਮੌਕੇ ਪਿ੍ੰਸੀਪਲ ਮੈਡਮ ਕੁਲਦੀਪ ਕੌਰ, ਕੁਲਵੰਤ ਕੌਰ ਮੋਹੀ, ਜਸਪ੍ਰੀਤ ਕੌਰ, ਰਮਨਜੋਤ ਕੌਰ, ਕੁਲਦੀਪ ਕੌਰ, ਸਰਬਜੀਤ ਕੌਰ, ਮਨਜਿੰਦਰ ਕੌਰ, ਰਾਜੇਸ਼ ਕੁਮਾਰ, ਅਮਰਦੀਪ ਸਿੰਘ, ਜਮਨਜੀਤ ਸਿੰਘ, ਪ੍ਰੀਤਮ ਸਿੰਘ ਖ਼ਾਲਸਾ, ਸੁਖਦੇਵ ਸਿੰਘ ਜੱਟਪੁਰੀ, ਜਸਵੀਰ ਸਿੰਘ ਅੱਬੂਵਾਲ, ਹਰਜੀਤ ਸਿੰਘ, ਜਗਪ੍ਰੀਤ ਸਿੰਘ, ਜਸਵੰਤ ਸਿੰਘ, ਅੰਮਿ੍ਤਪਾਲ ਸਿੰਘ, ਮਨਿੰਦਰ ਸਿੰਘ, ਕੈਂਪਸ ਮੈਨੇਜਰ ਪ੍ਰੀਤਮ ਸਿੰਘ ਬਰ੍ਹਮੀ, ਬਲਵਿੰਦਰ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬਾਲਕ ਨਾਥ ਮੰਦਰ ਭਵਨੌਰ ਵਿਖੇ ਧਾਰਮਿਕ ਸਮਾਗਮ 8 ਤੋਂ ਅਗਲੀ ਖ਼ਬਰ ਗੁਰੂ ਸਾਹਿਬਾਨਾਂ ਨੇ ਸਿੱਖਾਂ ਨੂੰ ਪੂਰੀ ਲੋਕਾਈ ਦੀ ਪਹਿਰੇਦਾਰੀ ਕਰਨ ਦੀ ਗੁੜ੍ਹਤੀ ਦਿੱਤੀ-ਸੰਤ ਬਾਬਾ ਘਾਲਾ ਸਿੰਘ ਨਾਨਕਸਰ...
Ad Position 24