ਖੰਨਾ, 5 ਅਪ੍ਰੈਲ (ਪੱਤਰ ਪ੍ਰੇਰਕ)-ਥਾਣਾ ਸਿਟੀ ਖੰਨਾ ਪੁਲਿਸ ਨੇ 11 ਬੋਤਲਾਂ ਨਜਾਇਜ਼ ਅੰਗਰੇਜ਼ੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਵਿਨੋਦ ਕੁਮਾਰ ਵਾਸੀ ਕੂਚਾ ਪ੍ਰਤਾਪ ਕਾਲੋਨੀ, ਨਵੀਂ ਆਬਾਦੀ ਖੰਨਾ ਸਸਤੇ ਭਾਅ ਤੇ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਕੰਮ ਕਰਦਾ ਹੈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਰੇਲਵੇ ਰੋਡ ਇਲਾਕੇ ਚੋਂ ਕਥਿਤ ਦੋਸ਼ੀ ਨੂੰ ਅੰਗਰੇਜ਼ੀ ਸ਼ਰਾਬ ਦੀਆਂ 11 ਨਜਾਇਜ਼ ਬੋਤਲਾਂ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਵਿਨੋਦ ਕੁਮਾਰ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੀ ਧਾਰਾ 61/1/14 ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |