30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਿੰਡ ਅੜੈ੍ਹਚਾਂ ਵਿਖੇ ਮੁਫ਼ਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 06-04-2026
ਦੋਰਾਹਾ, 5 ਅਪ੍ਰੈਲ (ਪੱਤਰ ਪ੍ਰੇਰਕ)- ਸਰਕਾਰੀ ਮਿਡਲ ਸਕੂਲ ਪਿੰਡ ਅੜੈ੍ਹਚਾਂ ਵਿਖੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਗੁਰਨਾਮ ਸਿੰਘ ਅੜੈ੍ਹਚਾਂ ਦੀ ਅਗਵਾਈ ਵਿੱਚ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿੱਚ ਮੁੱਖ ਵਜੋਂ ਪਹੁੰਚੇ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਦਘਾਟਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਾਬਕਾ ਗੁਰਨਾਮ ਸਿੰਘ ਅੜੈ੍ਹਚਾਂ ਨੇ ਦੱਸਿਆ ਕਿ ਕੈਂਪ ਵਿੱਚ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਹਰਪ੍ਰੀਤ ਸਿੰਘ ਗਿੱਲ, ਜਨਰਲ ਅਤੇ ਲੈਪਰੋਸਕੋਪਿਕ ਸਰਜਨ ਡਾ. ਪ੍ਰੋ. ਰਿੱਕੀ ਸਿੰਗਲ , ਜਨਾਨਾ ਰੋਗਾਂ ਦੇ ਮਾਹਿਰ ਡਾ. ਜਿੰਮੀ ਗਰੇਵਾਲ ਚੀਮਾ, ਮੈਡੀਸਨ ਵਿਭਾਗ ਵੱਲੋਂ ਡਾ. ਚਰਨਜੀਤ ਸਿੰਘ, ਬੱਚਿਆਂ ਦੇ ਮਾਹਿਰ ਡਾ. ਤਾਰੁਣ ਕੁਮਾਰ ਸ਼ਰਮਾ, ਦੰਦਾਂ ਦੇ ਮਾਹਿਰ ਡਾ. ਅਭਿਨਵ ਅਨੇਜਾ ਅਤੇ ਅੱਖਾਂ ਦੇ ਮਾਹਿਰ ਡਾ. ਅੰਜਨਾ ਸੱਚਦੇਵ ਗੁਪਤਾ ਆਦਿ ਨੇ ਆਪਣੀ ਟੀਮ ਸਮੇਤ ਕਰੀਬ 375 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਮੁੱਖ ਮਹਿਮਾਨ ਅਤੇ ਡਾ. ਸਾਹਿਬਾਨ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਬਲਵਿੰਦਰ ਸਿੰਘ, ਹਰਨੂਰ ਸਿੰਘ, ਬਲਤੇਜ ਸਿੰਘ ਪੰਚ, ਬਲਜੀਤ ਸਿੰਘ, ਗੁਰਦੀਪ ਸਿੰਘ ਠੇਕੀ, ਬਚਿੱਤਰ ਸਿੰਘ, ਬਿੱਟੂ ਮੈਨੇਜਰ, ਕੇਸਰ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਜਗਤਾਰ ਸਿੰਘ, ਹਰੀ ਸਿੰਘ, ਅਲੀ ਸ਼ੇਰ ਸੈਕਟਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਆਲੀ ਦੇ ਭਾਣਜੇ ਅਰਜਨ ਸਿੰਘ ਵਿਰਕ ਨੂੰ ਉੱਘੀਆਂ ਸ਼ਖ਼ਸੀਅਤਾਂ ਵਲੋਂ ਹੰਝੂ ਭਰੀਆਂ ਅੱਖਾਂ ਨਾਲ ਦਿੱਤੀ ਅੰਤਿਮ ਵਿ... ਅਗਲੀ ਖ਼ਬਰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ
Ad Position 24