ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਰਾਏਕੋਟ ਤੋਂ ਸਹਿਬਾਜ਼ਪੁਰਾ ਰੋਡ 'ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਕਰਵਾਈ
ਅਜੀਤ ਡੈਸਕ
06-04-2026
ਰਾਏਕੋਟ, 5 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਉੱਚ ਪੱਧਰੀ ਆਵਾਜਾਈ ਸਹੂਲਤ ਉਪਲੱਬਧ ਕਰਵਾਉਣ ਲਈ ਪਿੰਡਾਂ ਤੇ ਸ਼ਹਿਰਾਂ ਨੂੰ ਆਪਸ ਵਿਚ ਜੋੜ੍ਹਨ ਲਈ ਸੜਕੀ ਜਾਲ ਵਿਛਾਉਣ ਦਾ ਜੋ ਸੰਕਲਪ ਲਿਆ ਗਿਆ ਸੀ, ਉਸੇ ਤਹਿਤ ਸੜਕਾਂ ਦੀ ਨੁਹਾਰ ਬਦਲਣ ਲਈ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ 'ਆਪ' ਸਰਕਾਰ ਸੜਕਾਂ ਦੇ ਨਵੀਂਨੀਕਰਨ ਲਈ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ | ਜਿਸ ਤਹਿਤ ਰਾਏਕੋਟ ਤੋਂ ਸਹਿਬਾਜ਼ਪੁਰਾ ਰੋਡ ਉੱਪਰ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਕਾਰਜ ਨੂੰ ਜਲਦ ਨੇਪਰੇ ਚਾੜ੍ਹ ਕਰਕੇ ਲੋਕਾਂ ਦੀ ਸਹੂਲਤ ਲਈ ਸਪੁਰਦ ਕਰ ਦਿੱਤਾ ਜਾਵੇਗਾ | ਉਨ੍ਹਾਂ ਆਖਿਆ ਕਿ ਇਹ ਸੜਕ ਵਿਧਾਨ ਸਭਾ ਹਲਕਾ ਰਾਏਕੋਟ ਦੀ ਪ੍ਰਮੁੱਖ ਸੜਕ ਹੈ ਅਤੇ ਇਸ ਸੜਕ 'ਤੇ ਕਾਫ਼ੀ ਆਵਾਜਾਈ ਰਹਿੰਦੀ ਹੈ | ਇਸ ਲਈ ਰਾਹਗੀਰਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸੜਕ ਦੀ ਰਿਪੇਅਰ ਦੇ ਕੰਮ ਨੂੰ ਸ਼ੁਰੂ ਕੀਤਾ ਹੈ | ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਹਲਕਾ ਰਾਏਕੋਟ ਦੀਆਂ ਹੋਰਨਾਂ ਖਸਤਾ ਹਾਲਤ ਸੜਕਾਂ ਨੂੰ ਵੀ ਰਿਪੇਅਰ ਕਰਵਾਇਆ ਜਾਵੇਗਾ ਤਾਂ ਜੋ ਸੜਕਾਂ ਦੀ ਨੁਹਾਰ ਬਦਲੀ ਜਾ ਸਕੇ | ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਪੀਏ ਕਮਲ ਸਿੰਘ ਸੁਖਾਣਾ, ਸਰਪੰਚ ਬਲਜੀਤ ਸਿੰਘ ਉੱਪਲ ਸਹਿਬਾਜ਼ਪੁਰਾ, ਸਰਪੰਚ ਸੁਖਵਿੰਦਰ ਸਿੰਘ ਰਾਜਗੜ੍ਹ, ਬਾਬਾ ਸੋਹਣ ਸਿੰਘ ਤਾਜਪੁਰ, ਅਜਮੇਰ ਸਿੰਘ ਸਹਿਬਾਜ਼ਪੁਰਾ, ਪੰਚ ਕੁਲਵੰਤ ਸਿੰਘ, ਪੰਚ ਜੱਸੀ ਸਿੰਘ, ਪੰਚ ਜਰਨੈਲ ਸਿੰਘ, ਪੰਚ ਹਰਜੀਤ ਸਿੰਘ, ਪ੍ਰਧਾਨ ਜਗਸੀਰ ਸਿੰਘ, ਜਸਵਿੰਦਰ ਸਿੰਘ ਬਾਬਾ ਗੋਦੜੀਆ, ਜੱਸ ਸਿੰਘ ਹਲਵਾਰਾ, ਸੁੱਖੀ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਲਖਵਿੰਦਰ ਸਿੰਘ, ਐਪਲ ਸਿੰਘ, ਮਲਕੀਤ ਸਿੰਘ, ਜੱਸੀ ਸਿੰਘ ਉੱਪਲ, ਚਮਕੌਰ ਸਿੰਘ, ਪੰਚ ਸਵਰਨ ਸਿੰਘ, ਪੰਚ ਜਸਵੰਤ ਸਿੰਘ ਰਾਜਗੜ੍ਹ, ਪੰਚ ਗੁਰਪ੍ਰੀਤ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਹਰਭੋਲ ਸਿੰਘ, ਪੰਚ ਗੁਰਜੰਟ ਸਿੰਘ, ਮਨਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ |