30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਵਨ ਕੈਂਪਸ ਸਕੂਲ ਵਿਚ ਸਾਲਾਨਾ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-04-2026
ਡਾਬਾ/ਲੁਹਾਰਾ, 5 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਹੈਵਨ ਕੈਂਪਸ ਸਕੂਲ ਵਿਚ ਸਾਲਾਨਾ ਸਮਾਰੋਹ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾ-ਰੰਗ ਸੱਭਿਆਚਾਰਕ ਪੇਸ਼ ਕਰਕੇ ਮੌਜੂਦ ਮਾਪਿਆਂ ਅਤੇ ਮਹਿਮਾਨਾਂ ਦਾ ਮਨ ਮੋਹ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਲਾ ਕੇ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਆਪ ਨੇਤਾ ਅਤੇ ਬੀ.ਐਲ. ਯਾਦਵ, ਕੌਂਸਲਰ ਰਾਜੇਸ਼ ਮਿਸ਼ਰਾ ਅਤੇ ਕੌਂਸਲਰ ਪਤੀ ਕੁਲਵੰਤ ਸਿੰਘ ਕਾਂਤੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਬੱਚਿਆਂ ਨੇ ਨਿ੍ਤਯ, ਗੀਤ, ਨਾਟਕ, ਸਪੀਚ ਅਤੇ ਦੇਸ਼ਭਗਤੀ ਪ੍ਰਸਤੁਤੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨੰਨੇ੍ਹ-ਮੁੰਨੇ੍ਹ ਬੱਚਿਆਂ ਦੀਆਂ ਮਨਮੋਹਕ ਪ੍ਰਸਤੁਤੀਆਂ ਨੇ ਸਭ ਦਾ ਦਿਲ ਜਿੱਤ ਲਿਆ ਅਤੇ ਪ੍ਰੋਗਰਾਮ ਦੌਰਾਨ ਮਾਪਿਆਂ ਨੇ ਤਾਲੀਆਂ ਵਜਾ ਕੇ ਬੱਚਿਆਂ ਦਾ ਹੌਸਲਾ ਵਧਾਇਆ ਸਕੂਲ ਦੇ ਪਿ੍ੰਸੀਪਲ ਰਾਜੇਸ਼ ਪਾਠਕ ਨੇ ਸਾਰੇ ਮਹਿਮਾਨਾਂ ਅਤੇ ਮਾਪਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਆਤਮਵਿਸ਼ਵਾਸ਼ ਅਤੇ ਸਰੀਰਕ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ | ਪ੍ਰੋਗਰਾਮ ਦੇ ਅੰਤ ਵਿਚ ਮਹਿਮਾਨਾਂ ਨੇ ਬੱਚਿਆਂ ਦੀ ਪ੍ਰਤਿਭਾ ਦੀ ਸਰਾਹਨਾ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਧਿਆਪਕ ਆਦਿਤਿਆ ਮਿਸ਼ਰਾ, ਰੀਆ, ਰਮਨਜੋਤ ਕੌਰ, ਅਰਸ਼ਦੀਪ ਕੌਰ, ਮਾਪੇ ਅਤੇ ਬੱਚੇ ਵੱਡੀ ਗਿਣਤੀ ਵਿਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਸਕੂਲ 'ਚ ਮੈਗਾ ਪੀ.ਟੀ.ਐਮ. ਦੌਰਾਨ ਦਾਖ਼ਲਾ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਜੈ ਮਾਂ ਭਗਵਤੀ ਜਾਗਰਣ ਸਮਿਤੀ ਨੇ ਜ਼ਿਲ੍ਹਾ ਪ੍ਰਧਾਨ ਕੁਲਾਰ ਨੂੰ ਦਿੱਤਾ ਸੱਦਾ ਪੱਤਰ <br/>
Ad Position 24