ਜਗਰਾਉਂ, 6 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਵਣ ਅਤੇ ਜੰਗਲੀ ਜੀਵ ਤੇ ਕਾਰਪੋਰੇਸ਼ਨ ਵਿਭਾਗ ਦੇ ਫੀਲਡ ਕਾਮਿਆਂ ਦੀ ਇਕੋ-ਇਕ ਸਿਰਮੌੌਰ ਅਤੇ ਸੰਘਰਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਵਿਚ ਹੇਠ ਮੀਟਿੰਗ ਹੋਈ | ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਚਲਾਈ | ਮੀਟਿੰਗ ਵਿਚ ਹਾਜ਼ਰ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿੱਤ ਸੱਕਤਰ ਅਮਨਦੀਪ ਸਿੰਘ ਛੱਤ, ਵਿਰਸਾ ਸਿੰਘ ਚਹਿਲ, ਰਣਜੀਤ ਗੁਰਦਾਸਪੁਰ ਅਤੇ ਸਤਨਾਮ ਸਿੰਘ ਸੰਗਤੀਵਾਲਾ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 25-25 ਸਾਲਾਂ ਤੋ ਕੰਮ ਕਰਦੇ ਡੇਲੀਵੇਜ ਸੀਨੀਅਰ ਅਨਪੜ੍ਹ 519 ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆਂ ਤਾਂ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਦਿੱਤੀਆਂ ਗਈਆ ਅਤੇ ਜੰਗਲਾਤ ਵਿਭਾਗ ਦੇ ਫੀਲਡ ਕਾਮਿਆਂ ਦਾ ਮਾਨਯੋਗ ਹਾਈਕੋਰਟ ਦੇ 26-02-2024 ਦੇ ਫ਼ੈਸਲੇ ਵਿਚ ਜਿਨ੍ਹਾਂ ਸਾਥੀਆਂ ਦਾ ਏਰੀਅਲ ਬਕਾਇਆ ਬਣਾਇਆ ਗਿਆ ਹੈ, ਪਰ ਸਰਕਾਰ ਨੇ ਖਜ਼ਾਨੇ 'ਤੇ ਲਾਈ ਪਾਬੰਦੀ ਕਾਰਨ ਤਨਖ਼ਾਹਾਂ ਅਤੇ ਏਰੀਅਲ ਬਕਾਇਆ ਵੀ ਇਨ੍ਹਾਂ ਵਰਕਰਾਂ ਦੇ ਖ਼ਾਤਿਆਂ ਵਿਚ ਨਹੀਂ ਪਾਇਆ ਗਿਆ ਅਤੇ ਇਹ ਪਹਿਲੀ ਬਾਰ ਹੋਇਆ, ਜਦੋਂ ਆਮ ਆਦਮੀ ਸਰਕਾਰ ਨੇ ਜੰਗਲਾਤ ਕਾਮਿਆਂ ਦੀਆਂ ਪਿਛਲੇ ਕਈ ਮਹੀਨੀਆ ਤਨਖ਼ਾਹਾਂ ਨਾ ਮਿਲਣ ਕਾਰਨ ਜੰਗਲਾਤ ਕਾਮਿਆਂ ਦੇ ਪਰਿਵਾਰ ਪ੍ਰੇਸ਼ਾਨ ਹਨ, ਕਿਉਂਕਿ ਮਾਰਚ ਮਹੀਨੇ ਵਿਚ ਆਪਣੇ ਬੱਚਿਆਂ ਨੂੰ ਸਕੂਲਾਂ ਵਿਚ ਦਾਖ਼ਲੇ ਨਾ ਕਰਵਾਉਣ ਕਾਰਨ ਆਪਣੇ ਬੱਚਿਆਂ ਨੂੰ ਪੜ੍ਹਾਉਣ ਤੋਂ ਅਸਮੱਰਥ ਹਨ, ਉੱਥੇ ਆਉਣ ਸਮੇਂ ਪਰਿਵਾਰ ਲਈ ਕਣਕ ਖਰੀਦਣ ਲਈ ਅਤੇ ਪਸ਼ੂਆਂ ਲਈ ਤੂੜੀ ਲੈਣ ਤੋਂ ਅਸਮੱਰਥ ਹਨ | ਮਾਨਯੋਗ ਅਦਾਲਤਾਂ ਦੇ ਫ਼ੈਸਲਿਆਂ ਦੀਆਂ ਸਰਕਾਰ ਵਲੋਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਇਸ ਮੌਕੇ ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ, ਸੇਰ ਸਿੰਘ ਸਰਹਿੰਦ, ਬਲਰਾਜ ਪਠਾਨਕੋਟ, ਰਵੀਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਦੱਸਿਆ ਕਿ ਅੰਤਾਂ ਦੀ ਮਹਿੰਗਾਈ ਵਿਚ ਅਪਣੇ ਪਰਿਵਾਰਾਂ ਦਾ ਗੁਜ਼ਾਰਾਂ ਕਰਨਾ ਮੁਸ਼ਕਿਲ ਹੋ ਗਿਆ ਹੈ | ਜਥੇਬੰਦੀ ਦੇ ਮੁੱਖ ਸਲਾਹਕਾਰ ਅਤੇ ਫੈਡਰੇਸ਼ਨ ਆਗੂ ਮੱਖਣ ਸਿੰਘ ਵਾਹਿਦਪੁਰੀ ਗੁਰਵਿੰਦਰ ਸਿੰਘ ਚੰਡੀਗੜ੍ਹ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕੀ ਫੈੱਡਰੇਸ਼ਨ ਦੇ ਸਹਿਯੋਗ ਨਾਲ ਮੰਗ ਪੱਤਰ ਵਿਚ ਦਰਜ ਇਨ੍ਹਾ ਮੰਗਾਂ ਜਿਵੇ ਕੀ ਸਾਲ 2006 ਤੱਕ 10 ਸਾਲ ਪੂਰੇ ਕਰਦੇ 14 ਵਰਕਰਾਂ ਨੂੰ ਵੀ ਸਰਕਾਰ ਨੇ ਹੁਣ ਤੱਕ ਪੱਕਾ ਨਹੀਂ ਕੀਤਾ ਅਤੇ ਸੀਨੀਅਰ ਅਨਪੜ੍ਹ ਕਾਮੇ ਪੱਕੇ ਹੋਣ ਤੋਂ ਰਹਿ ਗਏ ਹਨ, ਉਨ੍ਹਾਂ ਸਾਰੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਿਆ ਕਰਵਾਉਣ ਲਈ, ਵਿਭਾਗ ਦੇ ਕਾਮਿਆਂ ਦੀ ਸੀਨੀਅਰਤਾ ਸੂਚੀ 31-03-2026 ਤੱਕ ਅਪਡੇਟ ਕਰਨ ਲਈ, ਵਿਭਾਗ ਵਿੰਚ ਨਵੇਂ ਕੰਮ ਚਲਾਉਣ ਲਈ, ਮਨਰੇਗਾ ਵਰਕਰਾਂ ਤੋਂ ਅਤੇ ਠੇਕੇਦਾਰਾਂ ਤੋਂ ਵਿਭਾਗ ਦੇ ਕੰਮ ਨਾ ਕਰਵਾਏ ਜਾਣ, ਵਿਭਾਗ ਵਿੱਚ ਨਵੇਂ ਕਾਮਿਆਂ ਨੂੰ ਕੰਮ ਤੇ ਰੱਖਿਆ ਜਾਵੇ, ਘੱਟੋ-ਘੱਟ ਉਜਰਤਾਂ ਵਿਚ ਵਾਧਾ ਕਰਵਾਉਣ ਲਈ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀ 7 ਅਪ੍ਰੈਲ 2026 ਨੂੰ ਮੋਹਾਲੀ-ਚੰਡੀਗੜ੍ਹ ਦੀਆਂ ਸੜਕਾਂ 'ਤੇ ਸੁਬਾਰਡੀਨੇਟ ਸਰਵਿਸਸ਼ ਫੈੱਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੁਲੱਖਣ ਮੋਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫਿਰੋਜ਼ਪੁਰ, ਭੁਪਿੰਦਰ ਦਸੂਹਾ, ਕਰਮ ਸਿੰਘ ਹਰੀਕੇ ਪੱਤਣ ਆਦਿ ਹਾਜ਼ਰ ਸਨ |