07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਮੁੱਖ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ-ਜ਼ਿਲ੍ਹਾ ਖੇਤੀਬਾੜੀ ਅਫ਼ਸਰ

Ad Position 21
No active advertisement
ਅਜੀਤ ਡੈਸਕ 07-04-2026
ਜਗਰਾਉਂ, 6 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)- ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਸਬੰਧੀ ਸਾਲ 2023 ਤੋਂ 87 ਪ੍ਰਤੀਸ਼ਤ ਅਤੇ 2024 ਤੋਂ 34 ਪ੍ਰਤੀਸ਼ਤ ਦੀ ਕਮੀ ਦਰਜ ਕੀਤੀ ਗਈ ਸੀ, ਜੋ ਕਿ ਪੰਜਾਬ ਦੇ ਹੋਰ ਕਈ ਜ਼ਿਲਿ੍ਹਆਂ ਨਾਲੋਂ ਵੱਧ ਸੀ | ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹੇ ਅੰਦਰ ਕਿਸਾਨਾਂ ਵਲੋਂ ਦਿੱਤੇ ਸਹਿਯੋਗ, ਸਬਸਿਡੀ ਤੇ ਮੁਹੱਈਆ ਕਰਵਾਈਆਂ ਤਕਰੀਬਨ 9000 ਤੋਂ ਵੱਧ ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ 'ਤੇ ਚਲਾਏ ਜਾਗਰੂਕਤਾ ਅਭਿਆਨ ਕਾਰਨ ਹੀ ਸੰਭਵ ਹੋ ਸਕਿਆ ਸੀ | ਇਸੇ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ | ਕਿਸਾਨ ਇਹ ਬਿਨੈ-ਪੱਤਰ ਆਨ-ਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ 'ਤੇ 24 ਅਪ੍ਰੈਲ 2026 ਤੱਕ ਦੇ ਸਕਦੇ ਹਨ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਬਸਿਡੀ ਸਕੀਮ ਦਾ ਲਾਭ ਲੈਣ | ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ | ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੋਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਕੰਬਾਈਨ 'ਤੇ ਲੱਗਣ ਵਾਲਾ ਸੁਪਰ ਐੱਸ. ਐੱਮ. ਐੱਸ. ਆਦਿ ਮਸ਼ੀਨਾਂ ਦੀ ਖਰੀਦ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ 'ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇੰਜੀ: ਅਮਨਪ੍ਰੀਤ ਸਿੰਘ ਘਈ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ | ਇਹ ਕਿਸਾਨ ਕਸਟਮ ਹਾਇਰਿੰਗ ਸੈਂਟਰ ਜਾਂ ਪੈਡੀ ਸਟਰਾ ਸਪਲਾਈ ਚੇਨ ਸਕੀਮ ਲਈ ਵੀ ਅਪਲਾਈ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਖਹਿਰਾ ਬੇਟ 'ਚ ਨਾਜਾਇਜ਼ ਮਾਈਨਿੰਗ ਦਾ- 'ਆਪ' ਦੇ ਰਾਜ 'ਚ ਰੇਤ ਮਾਫੀਆ ਹੱਦਾਂ ਬੰਨ੍ਹੇ ਟੱਪਿਆ-ਸਿੰਮਕ ਅਗਲੀ ਖ਼ਬਰ ਜਗਰਾਉਂ ਤਹਿਸੀਲ ਕੰਪਲੈਕਸ ਵਿਖੇ ਦੋ ਸਬ-ਡਵੀਜ਼ਨਾਂ ਦੀ ਏ.ਡੀ.ਸੀ. ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ
Ad Position 24