ਹਠੂਰ, 6 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਸ਼ਹੀਦ ਬਾਬਾ ਹਾਕਮ ਸਿੰਘ ਦੇ ਅਸਥਾਨ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਦੇਹੜਕਾ ਵਿਖੇ ਸ਼੍ਰੋਮਣੀ ਭਗਤ ਧੰਨਾ ਜੱਟ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦੇਹੜਕਾ ਦੀ ਅਗਵਾਈ ਹੇਠ 3 ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸ੍ਰੀ ਅਖੰਡ ਪਾਠ ਕਰਵਾਏ ਗਏ | ਜਿਨ੍ਹਾਂ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਭਾਈ ਮਨਜਿੰਦਰ ਸਿੰਘ ਖ਼ਾਲਸਾ ਹਠੂਰ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਭਜਨ ਸਿੰਘ ਨੇ ਭਗਤ ਧੰਨਾ ਜੱਟ ਦੇ ਜੀਵਨ ਪ੍ਰਥਾਇ ਕਥਾ ਵਖਿਆਨ ਕਰਕੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਰਾਗੀ ਜੱਥੇ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਜੀਤ ਸਿੰਘ ਕੈਨੇਡਾ, ਮਾਤਾ ਮਨਜੀਤ ਕੌਰ ਦੇਹੜਕਾ, ਚਰਨਜੀਤ ਸਿੰਘ ਜਗਰਾਉਂ, ਜਗਮੇਲ ਸਿੰਘ ਤਲਵੰਡੀ ਮੱਲ੍ਹੀਆਂ, ਬਲਵੀਰ ਸਿੰਘ ਤਲਵੰਡੀ ਮੱਲ੍ਹੀਆਂ, ਭਗਵੰਤ ਸਿੰਘ ਸੌਂਦ, ਬੰਤ ਸਿੰਘ, ਜਗਦੀਸ਼ ਸਿੰਘ ਨਿੱਕਾ, ਦਰਸ਼ਨ ਸਿੰਘ ਢੁੱਡੀਕਾ, ਜਸਵਿੰਦਰ ਸਿੰਘ ਲਾਡੀ, ਸਦੀਪ ਸਿੰਘ, ਗ੍ਰੰਥੀ ਬੂਟਾ ਸਿੰਘ, ਦਰਸ਼ਨ ਸਿੰਘ ਦਲੇਰ, ਸੁੱਖਾ ਸਿੰਘ ਤੇ ਹਰਨੇਕ ਸਿੰਘ ਆਦਿ ਹਾਜ਼ਰ ਸਨ |