ਹਠੂਰ, 6 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)- ਭਾਰਤੀ ਕਿਸਾਨ ਯੂਨੀਅਨ ਬੁਰਜ਼ ਗਿੱਲ ਇਕਾਈ ਦੇਹੜਕਾ ਦੇ ਪ੍ਰਧਾਨ ਜਥੇਦਾਰ ਸੁਖਦੇਵ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਪਿੰਡ ਦੇਹੜਕਾ ਤੋਂ ਕਿਸਾਨਾਂ ਦਾ ਵੱਡਾ ਜੱਥਾ ਜਗਰਾਉਂ ਏ.ਡੀ.ਸੀ. ਦੇ ਦਫ਼ਤਰ ਦਾ ਘਿਰਾਉਣ ਕਰਨ ਲਈ ਰਵਾਨਾ ਹੋਇਆ | ਜਿਸ ਵਿਚ ਪ੍ਰਧਾਨ ਜਥੇਦਾਰ ਸੁਖਦੇਵ ਸਿੰਘ ਖਹਿਰਾ ਤੋਂ ਇਲਾਵਾ ਚਮਕੌਰ ਸਿੰਘ ਸਿੱਧੂ, ਨੰਬਰਦਾਰ ਜਸਵੀਰ ਸਿੰਘ ਸਿੱਧੂ, ਗੁਰਮੀਤ ਸਿੰਘ ਪੱਪੂ, ਪਰਮਜੀਤ ਸਿੰਘ ਪੰਚ, ਨਿਰਮਲ ਸਿੰਘ ਖਹਿਰਾ ਸਾਬਕਾ ਸਰਪੰਚ, ਭੋਲਾ ਸਿੰਘ, ਹਰਬੰਸ ਸਿੰਘ ਸਿੱਧੂ, ਚਮਕੌਰ ਸਿੰਘ, ਵੀਰਬਲ ਸਿੰਘ ਪੰਚ, ਬੰਤ ਸਿੰਘ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਦਲੇਰ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |