07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪਿੰਡ ਚੌਂਕੀਮਾਨ ਦਾ ਤੀਜਾ ਦੋ ਰੋਜ਼ਾ ਖੇਡ ਮੇਲਾ ਧੂੁਮ-ਧੜੱਕੇ ਨਾਲ ਸ਼ੁਰੂ ਹੋਇਆ

Ad Position 21
No active advertisement
ਅਜੀਤ ਡੈਸਕ 07-04-2026
ਚੌਂਕੀਮਾਨ, 6 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਫਿਟਨੈੱਸ ਕੈਂਪ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੱਤੀ ਮਾਨ ਦੀ ਖੇਡ ਪਾਰਕ ਵਿਚ ਕਰਵਾਇਆ ਜਾ ਰਿਹਾ ਦੋ ਰੋਜ਼ਾ ਤੀਜਾ ਖੇਡ ਮੇਲੇ ਧੂਮ-ਧੜੱਕੇ ਨਾਲ ਸ਼ੁਰੂ ਹੋਇਆ | ਜਿਸ ਦਾ ਉਦਘਾਟਨ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਕੈਪਟਨ ਮੋਹਣ ਸਿੰਘ ਬਦੇਸਾ ਅਮਰੀਕਾ ਤੇ ਫਿਟਨੈੱਸ ਕੈਂਪ ਦੁੇ ਮੁੱਖ ਪ੍ਰਬੰਧਕ ਚਰਨਜੀਤ ਸਿੰਘ ਚੰਨਾ ਮਾਨ ਦੀ ਅਗਵਾਈ ਵਿਚ ਪਤਵੰਤੇ ਸੱਜਣਾ ਵਲੋਂ ਕੀਤਾ ਗਿਆ | ਇਸ ਮੌਕੇ ਯੂਥ ਆਗੂ ਹਰਪ੍ਰੀਤ ਸਿੰਘ ਬਦੇਸਾ ਅਮਰੀਕਾ, ਹਰਵਿੰਦਰ ਸਿੰਘ ਬਿੱਟੂ ਮਾਨ, ਜਗਦੀਪ ਸਿੰਘ ਸਾਊਦੀ ਅਰਬ, ਹਰਮਨਦੀਪ ਸਿੰਘ ਮਾਨ, ਰਮਨਦੀਪ ਸਿੰਘ ਰਮਨਾ ਮਾਨ, ਨੰਬਰਦਾਰ ਜਸਵਿੰਦਰ ਸਿੰਘ ਜੱਸਾ ਤੇ ਸਨੀ ਬਦੇਸਾ ਨੇ ਦੱਸਿਆ ਕੇ ਕਬੱਡੀ 42 ਕਿੱਲੋਂ ਦੀਆਂ 14 ਟੀਮਾਂ ਐਂਟਰ ਹੋਈਆਂ ਤੇ ਉਦਘਾਟਨੀ ਮੈਚ ਵਿਚ ਜੰਡ ਸਰ ਸਹੋਰ ਨੇ ਮੱਲ ਕੇ ਦੀ ਟੀਮ ਨੂੰ ਹਰਾ ਕੇ ਅਗਲੇ ਦੌਰ ਵਿਚ ਪ੍ਰਵੇਸ਼ ਕੀਤਾ | ਇਸ ਦੇ ਨਾਲ ਹੀ 9 ਤੋਂ 17 ਸਾਲ ਵਰਗ ਦੇ ਲੜਕੇ ਅਤੇ 9 ਤੋਂ 13 ਸਾਲ ਵਰਗ ਤੱਕ ਲੜਕੀਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਸ ਵਿਚ ਵੱਡੀ ਗਿਣਤੀ ਵਿਚ ਲੜਕੇ ਤੇ ਲੜਕੀਆਂ ਨੇ ਹਿੱਸਾ ਲਿਆ | ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ, ਕੈਪਟਨ ਮੋਹਣ ਸਿੰਘ ਬਦੇਸਾ ਅਮਰੀਕਾ ਨੇ ਫਿਟਨੈੱਸ ਕੈਂਪ ਦੁੇ ਮੁੱਖ ਪ੍ਰਬੰਧਕ ਚਰਨਜੀਤ ਸਿੰਘ ਚੰਨਾ ਮਾਨ ਸਮੇਤ ਸਮੁੱਚੇ ਪ੍ਰਬੰਦਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਤੀਜਾ ਖੇਡ ਮੇਲਾ ਕਰਵਾਇਆ, ਕਿਉਂਕਿ ਅੱਜ ਦੇ ਨੌਜਵਾਨ ਮੋਬਾਇਲਾਂ ਨਾਲ ਜੁੜੇ ਰਹਿੰਦੇ ਹਨ | ਜਿਸ ਨਾਲ ਸਿਹਤ ਦਾ ਨੁਕਸਾਨ ਹੁੰਦਾ ਹੈ ਤੇ ਸਾਨੂੰ ਸਾਰਿਆਂ ਨੂੰ ਆਪਣੇ ਪਿੰਡਾਂ ਵਿਚ ਅਜਿਹੇ ਖੇਡ ਮੇਲੇ ਕਰਵਾਉਣੇ ਚਾਹੀਦੇ ਹਨ | ਜਿਸ ਨਾਲ ਸਾਡੀ ਨੌਜਵਾਨ ਪੀੜ੍ਹੀ ਖੇਡ ਗਰਾਊਡਾਂ ਨਾਲ ਜੁੜੇ ਤੇ ਆਪਣੇ-ਆਪ ਨੂੰ ਤੰਦਰੁਸਤ ਰੱਖੇ | ਇਸ ਮੌਕੇ ਮਨਪ੍ਰੀਤ ਸਿੰਘ ਅਮਨਾ ਧਾਲੀਵਾਲ, ਬਲਵੀਰ ਸਿੰਘ ਫੌਜੀ, ਅਮਰਜੀਤ ਸਿੰਘ, ਬੀਬੀ ਗੁਰਪ੍ਰੀਤ ਕੌਰ ਬੋਪਾਰਾਏ, ਬੀਬੀ ਜਸਵੀਰ ਕੌਰ ਧਾਲੀਵਾਲ (ਸਾਰੇ ਪੰਚ), ਜੁਗਰਾਜ ਸਿੰਘ ਟੀਟੂ ਪੱਬੀਆਂ, ਥਾਣੇਦਾਰ ਜਗਤਾਰ ਸਿੰਘ ਮਾਨ, ਜਗਮੋਹਨ ਸਿੰਘ ਜੱਗੀ, ਜਸਵਿੰਦਰ ਸਿੰਘ ਮਾਨ, ਗੁਰਦੀਪ ਸਿੰਘ ਮਾਨ, ਸੁਖਵੀਰ ਸਿੰਘ ਸੁੱਖੀ ਖੜਖੜ, ਪਰਮਜੀਤ ਸਿੰਘ ਮਾਨ, ਸੁਖਵਿੰਦਰ ਸਿੰਘ ਸਿੰਦਾ, ਦਵਿੰਦਰ ਸਿੰਘ ਨਵਰੰਗ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਦੀ ਇਮਾਰਤ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੀ ਹੈ-ਸਰਪੰਚ ਨੋਨੀ ਸਿੱਧਵਾਂ ਅਗਲੀ ਖ਼ਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਰਾ ਹਰੀ ਸਿੰਘ ਚੰਦੂਮਾਜਰਾ ਨੂੰ ਦਿੱਤੀ ਸ਼ਰਧਾਂਜਲੀ
Ad Position 24