ਚੌਂਕੀਮਾਨ, 6 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਦੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਨੇ ਸਮੁੱਚੀ ਪੰਚਾਇਤ ਵਲੋਂ ਐੱਨ. ਆਰ. ਆਈ. ਵੀਰਾਂ, ਮੀਰੀ-ਪੀਰੀ ਟਰੱਸਟ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਗ੍ਰਾਮ ਪੰਚਾਇਤ ਦਾ ਸਹਿਯੋਗ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਦੀ ਨਵੀਂ ਇਮਾਰਤ ਬਣਾਉਣ ਵਿਚ ਸਹਿਯੋਗ ਦਿੱਤਾ, ਕਿਉਂਕਿ ਸਰਕਾਰੀ ਸਕੂਲਾਂ ਵਿਚ ਲੋੜਵੰਦ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ ਤੇ ਸਕੂਲ ਦੀ ਖਸਤਾ ਹਾਲ ਸੀ ਤੇ ਬੱਚਿਆਂ ਨੂੰ ਬਹੁਤ ਮੁਸ਼ਕਿਲ ਆਉਂਦੀ ਸੀ | ਹੁਣ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦਾ ਹੈ ਤੇ ਸਕੂਲ ਵਿਚ ਬੱਚਿਆ ਨੂੰ ਪੜ੍ਹਨ ਲਈ ਹਰ ਸਹੂਲਤ ਦਿੱਤੀ ਗਈ ਹੈ |