12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

265 ਗ੍ਰਾਮ ਹੈਰੋਇਨ ਸਮੇਤ 2 ਕਾਰ ਸਵਾਰ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 08-04-2026
ਜਗਰਾਉਂ, 7 ਅਪ੍ਰੈਲ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀ.ਆਈ.ਏ ਸਟਾਫ਼ ਦੇ ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਭਾਰੀ ਮਾਤਰਾਂ ਵਿਚ 2 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਿਸ ਦੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਸ਼ਹਿਰ ਦੇ ਮਲਕ ਚੌਕ ਵਿਚ ਮੌਜੂਦ ਸਨ | ਜਿਥੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਆਈ 20 ਕਾਰ ਪੀ.ਬੀ. 55 ਐੱਫ 8055 ਵਿਚ ਸਵਾਰ ਹੋ ਕੇ ਕਰਮਜੀਤ ਸਿੰਘ ਉਰਫ਼ ਕਲਮੂ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਅਖਾੜਾ ਅਤੇ ਅਨਮੋਲ ਸਿੰਘ ਉਰਫ਼ ਕੱਟਾ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਅਖਾੜਾ ਹਾਲ ਵਾਸੀ ਫਿੱਲੀ ਗੇਟ ਜਗਰਾਉਂ ਜੋ ਕੇ ਵੱਡੇ ਪੱਧਰ 'ਤੇ ਨਸ਼ੇ ਵੇਚਣ ਦੇ ਆਦੀ ਹਨ, ਅੱਜ ਉਹ ਲੁਧਿਆਣਾ ਸਾਈਡ ਤੋਂ ਜਗਰਾਉਂ ਨੂੰ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਹਨ | ਜਿਸ ਤੇ ਤੁਰੰਤ ਪਿੰਡ ਅਲੀਗੜ੍ਹ ਦੇ ਸ਼ਮਸ਼ਾਨਘਾਟ ਕੋਲ ਨਾਕਾਬੰਦੀ ਕਰਕੇ ਕਾਰ ਨੂੰ ਘੇਰ ਲਿਆ | ਜਿਸ ਵਿਚ ਸਵਾਰ ਕਰਮਜੀਤ ਸਿੰਘ ਅਤੇ ਅਨਮੋਲ ਸਿੰਘ ਨੂੰ ਕਾਬੂ ਕਰ ਲਿਆ | ਜਿਨ੍ਹਾਂ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਕਾਬੂ ਕੀਤੇ ਦੋਸ਼ੀਆਂ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ | ਜਿਥੋ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਜਗਰਾਉਂ ਦੇ ਅਧਿਕਾਰ ਖੇਤਰ ਦੀਆਂ ਨਾਜਾਇਜ਼ ਖੱਡਾਂ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਤੀਜੀ ਵਾਰ... ਅਗਲੀ ਖ਼ਬਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦਿਆਂ ਕਿਸਾਨਾਂ ਵਲੋਂ ਕੰਬਾਈਨਾਂ ਰਾਹੀਂ ਕਣਕ ਦੀ ਵਾਢੀ ਦੇ ਕੰਮ ਸ਼ੁਰੂ
Ad Position 24