ਵਿਧਾਨ ਸਭਾ ਹਲਕਾ ਜਗਰਾਉਂ ਦੇ ਅਧਿਕਾਰ ਖੇਤਰ ਦੀਆਂ ਨਾਜਾਇਜ਼ ਖੱਡਾਂ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਤੀਜੀ ਵਾਰ ਮੁੱਖ ਮੰਤਰੀ ਦੇ ਦਰਬਾਰ ਪੁੱਜਾ
ਅਜੀਤ ਡੈਸਕ
08-04-2026
ਇਸ ਸੰਬੰਧੀ ਜਦੋਂ ਉਕਤ ਵਿਅਕਤੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਜੇਕਰ ਮਾਈਨਿੰਗ ਦੇ ਮਾਮਲੇ ਨੂੰ ਵੇਖੀਏ ਤਾਂ ਦਾਲ ਵਿਚ ਕੋਕੜੂ ਨਹੀਂ, ਸਗੋਂ ਸਾਰੀ ਦਾਲ ਹੀ ਕਾਲੀ ਹੋਈ ਪਈ ਹੈ | ਇਹੀ ਕਾਰਨ ਹੈ ਕਿ ਸਰਕਾਰ ਆਪਣੇ ਟੀਚੇ ਨੂੰ ਪੂਰਾ ਨਹੀਂ ਕਰ ਸਕੀ | ਜਦੋਂ ਇਸ ਸੰਬੰਧੀ ਪੁਲਿਸ ਨਾ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਸਾਨੂੰ ਮਾਈਨਿੰਗ ਵਿਭਾਗ ਜੋ ਵੀ ਲਿਖ ਕੇ ਦੇਵੇਗਾ | ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ, ਜਦਕਿ ਮਾਈਨਿੰਗ ਵਿਭਾਗ ਨੇ ਪਹਿਲਾਂ ਦੀ ਤਰ੍ਹਾਂ ਇਹ ਰਟਿਆ-ਰੁਟਾਇਆ ਆਖ ਦਿੱਤਾ ਕਿ ਅਸੀਂ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ | ਹੁਣ ਵੇਖਣਾ ਹੈ ਕਿ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਕਾਰਨ ਪੂਰੀ ਤਰ੍ਹਾਂ ਸਰਗਰਮ ਹੋਏ ਮੁੱਖ ਮੰਤਰੀ ਸਾਹਿਬ ਵਾਤਰਵਨ ਪ੍ਰੇਮੀ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਲਿਖੇ ਗਏ ਪੱਤਰ 'ਤੇ ਕੀ ਕਾਰਵਾਈ ਦੇ ਹੁਕਮ ਦਿੰਦੇ ਹਨ |