• ਧਾਰਮਿਕ ਸਮਾਗਮ ਬੱਚਿਆਂ ਦੇ ਚੰਗੇ ਚਰਿੱਤਰ ਨਿਰਮਾਣ ਅਤੇ ਮਨ ਦੀ ਸ਼ਾਂਤੀ ਲਈ ਜ਼ਰੂਰੀ ਹਨ-ਚੇਅਰਮੈਨ ਸਰਬਜੀਤ ਸਿੰਘ ਮਾਨ
ਰਾਏਕੋਟ, 7 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਜੀ.ਏ.ਡੀ ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸਫ਼ਲਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੱਚਿਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਾਵਨ ਬਾਣੀ ਦੇ ਜਾਪ ਕੀਤੇ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਵੱਲੋਂ ਹਾਜ਼ਰੀ ਭਰ ਕੇ ਪਾਵਨ ਗੁਰਬਾਣੀ ਦਾ ਸਿਮਰਨ ਕੀਤਾ | ਪਾਠ ਦੌਰਾਨ ਵਿਦਿਆਰਥੀਆਂ ਨੇ ਰਲ-ਮਿਲ ਬੈਠ ਕੇ ਬਾਣੀ ਦਾ ਉਚਾਰਨ ਕੀਤਾ ਅਤੇ ਕੀਰਤਨ ਰਾਹੀਂ ਆਤਮਿਕ ਮਾਹੌਲ ਬਣਾਇਆ |
ਸਮਾਗਮ ਦਾ ਮੁੱਖ ਉਦੇਸ਼ ਨਵੇਂ ਸੈਸ਼ਨ ਦੀ ਸ਼ੁਰੂਆਤ ਵਾਹਿਗੁਰੂ ਜੀ ਦੀ ਕਿਰਪਾ ਨਾਲ ਕਰਨਾ ਅਤੇ ਵਿਦਿਆਰਥੀਆਂ ਵਿਚ ਆਧਿਆਤਮਿਕ ਮੁੱਲਾਂ ਨੂੰ ਵਧਾਵਾ ਦੇਣਾ ਸੀ | ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਮਾ. ਜੰਗ ਸਿੰਘ ਮਾਨ ਤੇ ਚੇਅਰਮੈਨ ਸਰਬਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਤਰਾਂ ਦੇ ਧਾਰਮਿਕ ਸਮਾਗਮ ਬੱਚਿਆਂ ਦੇ ਚੰਗੇ ਚਰਿੱਤਰ ਨਿਰਮਾਣ ਅਤੇ ਮਨ ਦੀ ਸ਼ਾਂਤੀ ਲਈ ਬਹੁਤ ਜ਼ਰੂਰੀ ਹਨ | ਅੰਤ ਵਿਚ ਸਕੂਲ ਤੇ ਬੱਚਿਆਂ ਦੀ ਚੜਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਜੋਤੀ ਦੇਵਗਨ ਮਲਹੋਤਰਾ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ |
ਜੀ. ਏ. ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਸਫ਼ਲਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲਿਆ
ਅਜੀਤ ਡੈਸਕ
08-04-2026