ਜਗਰਾਉਂ, 7 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 18 ਅਪ੍ਰੈਲ, ਦਿਨ ਸ਼ਨੀਵਾਰ ਨੂੰ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਸੱਦਾ ਪੱਤਰ ਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੀਰਤਨ ਨੌਜਵਾਨ ਸੇਵਾ ਸੁਸਾਇਟੀ ਦੇ ਅਹੁਦੇਦਾਰ ਹਰਵਿੰਦਰ ਸਿੰਘ ਸਰਨਾ, ਅਮਨਦੀਪ ਸਿੰਘ ਸੋਨੂੰ ਮੈਦ, ਗਗਨਦੀਪ ਸਿੰਘ ਸਰਨਾ, ਤਰਨਪ੍ਰੀਤ ਸਿੰਘ ਖ਼ਾਲਸਾ, ਇਸ਼ਮੀਤ ਸਿੰਘ ਭੰਡਾਰੀ ਅਤੇ ਕੈਪਟਨ ਸਰਨਾ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਅਤੇ ਬਾਬਾ ਸੇਵਾ ਸਿੰਘ ਨਾਨਕਸਰ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਭਾਈ ਮਨਵੀਰ ਸਿੰਘ ਨਾਨਕਸਰ ਚੱਕ ਗਿਲਜੇ ਵਾਲਾ, ਸ੍ਰੀ ਮੁਕਤਸਰ ਸਾਹਿਬ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਪ੍ਰਬੰਧਕ ਕਮੇਟੀ ਅਤੇ ਭਾਈ ਗੁਰਪਾਲ ਸਿੰਘ ਹੰਸਰਾ ਸਾਬਕਾ ਮੈਂਬਰ ਗੁਰਦੁਆਰਾ ਫਰੀਮਾਂਟ ਅਮਰੀਕਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਇਸ ਮੌਕੇ ਭਾਈ ਪਰਮਜੀਤ ਸਿੰਘ ਧਰਮ ਸਿੰਘ ਵਾਲਾ ਵੀ ਹਾਜ਼ਰ ਸਨ |
ਮਹਾਨ ਗੁਰਮਤਿ ਸਮਾਗਮ ਦੇ ਕਾਰਡ ਜਥੇਦਾਰ ਗੜਗੱਜ ਨੇ ਕੀਤੇ ਜਾਰੀ
ਅਜੀਤ ਡੈਸਕ
08-04-2026